- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ
ਸੰਗਰੂਰ, 10 ਸਤੰਬਰ : ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ—ਕਮ—ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ. ਐੱਸ. ਨਗਰ ਅਤੇ ਜਸਟਿਸ ਸੰਜੀਵ ਪ੍ਰਕਾਸ਼ ਸ਼ਰਮਾ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ—ਕਮ—ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜਨ, ਐੱਸ. ਏ. ਐੱਸ. ਨਗਰ ਦੀਆਂ ਹਦਾਇਤਾਂ ਅਤੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਸ੍ਰੀ ਰਜਿੰਦਰ ਸਿੰਘ ਰਾਏ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਪ੍ਰਧਾਨਗੀ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਦੇਖ ਰੇਖ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ, ਸੰਗਰੂਰ ਅਤੇ ਉਪ ਮੰਡਲ ਪੱਧਰ ਸੁਨਾਮ, ਮੂਨਕ, ਧੂਰੀ ਅਤੇ ਮਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਮਨਜਿੰਦਰ ਸਿੰਘ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਂਸ. ਏ.ਐੱਸ ਨਗਰ ਵਿਸ਼ੇਸ਼ ਤੌਰ ਤੇ ਪਹੁੰਚੇ, ਉਹਨਾਂ ਵਲੋਂ ਸ੍ਰੀ ਰਜਿੰਦਰ ਸਿੰਘ ਰਾਏ, ਜ਼ਿਲ੍ਹਾ ਤੇ ਸੈਸ਼ਨ ਜੱਜ ਸਾਹਿਬ ਨਾਲ ਜ਼ਿਲ੍ਹਾ ਕੋਰਟ ਕੰਪਲੈਕਸ, ਸੰਗਰੂਰ ਵਿੱਚ ਲਗਾਏ ਗਏ ਸਮੂਹ ਬੈਂਚਾਂ ਦਾ ਦੌਰਾ ਕੀਤਾ ਗਿਆ ਅਤੇ ਪਾਰਟੀਆਂ ਨੂੰ ਆਪਣੇ ਕੇਸਾਂ ਦੇ ਨਿਪਟਾਰੇ ਰਜਾਮੰਦੀ ਨਾਲ ਇਸ ਨੈਸ਼ਨਲ ਲੋਕ ਅਦਾਲਤ ਵਿਚ ਨਿਬੇੜਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ—ਲੀਟੀਗੇਟਿਵ (ਅਜਿਹੇ ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ਤੇ ਕੁੱਲ 14 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 07 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਦੋ ਮੈਂਬਰ ਸਾਹਿਬਾਨ ਨੂੰ ਨਾਮਜ਼ਦ ਕੀਤਾ ਗਿਆ ਸੀ । ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸ਼੍ਰੀ ਰਜਿੰਦਰ ਸਿੰਘ ਰਾਏ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸੰਗਰੂਰ, ਸ੍ਰੀਮਤੀ ਬਲਜਿੰਦਰ ਸਿੱਧੂ, ਸ਼੍ਰੀਮਤੀ ਸਾਰੂ ਮਹਿਤਾ, ਸ਼੍ਰੀ ਬਲਵਿੰਦਰ ਕੁਮਾਰ, ਸ੍ਰੀਮਤੀ ਗਰੀਸ਼ ਅਤੇ ਸ੍ਰੀਮਤੀ ਦੀਪਤੀ ਗੁਪਤਾ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਬਾਨ, ਸੰਗਰੂਰ, ਸ੍ਰੀ ਹਰਵਿੰਦਰ ਸਿੰਘ ਸਿੰਧੀਆਂ, ਸਿਵਲ ਜੱਜ (ਸ.ਡ.), ਸ੍ਰੀ ਗੁਰਕ੍ਰਿਪਾਲ ਸਿੰਘ ਸੇਖੋਂ, ਮਾਨਯੋਗ, ਸੀ.ਜੇ.ਐਮ, ਸੰਗਰੂਰ, ਸ੍ਰੀਮਤੀ ਸੁਮਿਤ ਸੱਭਰਵਾਲ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ), ਮਿਸ ਰਾਜਨਦੀਪ ਕੌਰ, ਸ਼੍ਰੀ ਮਨੂੰ ਸਿੰਗਲਾ, ਮਿਸ ਨਵਜੋਤ ਕੌਰ ਅਤੇ ਮਿਸ ਰਮਨਦੀਪ ਕੌਰ, ਸਿਵਲ ਜੱਜ (ਜੂਨੀਅਰ ਡੀਵੀਜ਼ਨ) ਅਤੇ ਸ਼੍ਰੀ ਕੁਲਜੀਤ ਪਾਲ ਸਿੰਘ, ਚੇਅਰਮੈਨ, ਸਥਾਈ ਲੋਕ ਅਦਾਲਤ, ਸੰਗਰੂਰ ਜੀਆਂ ਨੇ ਲੋਕ ਅਦਾਲਤ ਬੈਂਚਾਂ, ਸੰਗਰੂਰ ਤੋਂ ਇਲਾਵਾ ਸ੍ਰੀ ਜ਼ੋਤ ਨਰਿੰਜਨ ਸਿੰਘ ਗਿੱਲ, ਪ੍ਰਧਾਨ, ਕੰਜੂਮਰ ਫੋਰਮ, ਸੰਗਰੂਰ ਅਤੇ ਸ਼੍ਰੀ ਸੁਰਿੰਦਰ ਸਿੰਘ ਪਾਲ ਸਿੰਘ, ਤਹਿਸੀਲਦਾਰ, ਰੈਵਨਿਊ ਕੋਰਟ, ਸੰਗਰੂਰ ਦੇ ਬੈਂਚ ਦੀ ਪ੍ਰਧਾਨਗੀ ਕੀਤੀ।ਸ੍ਰੀਮਤੀ ਰੂਪਾ ਧਾਲੀਵਾਲ, ਸ੍ਰੀ ਹਸਨਦੀਪ ਬਾਜਵਾ ਅਤੇ ਸ੍ਰੀ ਹਰਸ਼ਬੀਰ ਸਿੰਘ ਸੰਧੂ, ਸਿਵਲ ਜੱਜ (ਜੁਨੀਅਰ ਡੀਵੀਜ਼ਨ), ਮਲੇਰਕੋਟਲਾ ਜੀਆਂ ਨੇ ਲੋਕ ਅਦਾਲਤ ਬੈਂਚਾਂ, ਮਲੇਰਕੋਟਲਾ ਦੀ ਪ੍ਰਧਾਨਗੀ ਕੀਤੀ, ਇਸ ਤੋਂ ਇਲਾਵਾ ਸ਼੍ਰੀ ਰਾਮ ਲਾਲ, ਨਾਇਬ ਤਹਿਸੀਲਦਾਰ, ਰੈਵਨਿਉ ਕੋਰਟ, ਮਲੇਰਕੋਟਲਾ ਦੇ ਬੈਂਚ ਦੀ ਪ੍ਰਧਾਨਗੀ ਕੀਤੀ। ਸ੍ਰੀ ਗੁਰਭਿੰਦਰ ਸਿੰਘ ਜੋਹਲ, ਸ਼੍ਰੀ ਦਲੀਪ ਕੁਮਾਰ, ਮਾਨਯੋਗ ਵਧੀਕ ਸਿਵਲ ਜੱਜ (ਜੂਨੀਅਰ ਡੀਵੀਜ਼ਨ), ਸੁਨਾਮ, ਜੀਆਂ ਨੇ ਲੋਕ ਅਦਾਲਤ ਬੈਂਚ ਸੁਨਾਮ ਦੀ ਪ੍ਰਧਾਨਗੀ ਕੀਤੀ। ਸ੍ਰੀਮਤੀ ਨੇਹਾ ਗੋਇਲ, ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਧੂਰੀ ਨੇ ਲੋਕ ਅਦਾਲਤ ਬੈਂਚ, ਧੂਰੀ ਦੀ ਪ੍ਰਧਾਨਗੀ ਕੀਤੀ। ਸ੍ਰੀਮਤੀ ਇੰਦੂ ਬਾਲਾ, ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਮੂਨਕ ਨੇ ਲੋਕ ਅਦਾਲਤ ਬੈਂਚ, ਮੂਨਕ ਦੀ ਪ੍ਰਧਾਨਗੀ ਕੀਤੀ। ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 31269 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 20294 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 538105618/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।ਇਸ ਮੌਕੇ ਤੇ ਸ੍ਰੀ ਮਨਜਿੰਦਰ ਸਿੰਘ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਂਸ.ਏ.ਐੱਸ ਨਗਰ, ਜੀ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਲੋਕ ਅਦਾਲਤ ਦੀ ਮਹੱਤਤਾ ਬਾਰੇ ਦੱਸਦੇ ਹੋਏ ੳਨ੍ਹਾਂ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਕੀਤੀ ਜਾਂਦੀ ਹੈ, ਦੋਵੇ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਧਿਰਾਂ ਵਿੱਚ ਆਪਸੀ ਦੁਸ਼ਮਣੀ ਘਟਦੀ ਹੈ ਅਤੇ ਪਿਆਰ ਵਧਦਾ ਹੈ ਅਤੇ ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਜਿਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ। ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸਾਹਿਬ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਂਸ.ਏ.ਐੱਸ ਨਗਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।