- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਵੱਖ ਵੱਖ ਰਾਜਨੀਤਕ ਧਿਰਾਂ ਦੇ ਵੱਡੇ ਆਗੂ ਭਰਨਗੇ ਹਾਜਰੀ
ਮਹਿਲ ਕਲਾਂ 14 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਅਮਰ ਸਹੀਦ ਸੇਵਾ ਸਿੰਘ ਠੀਕਰੀਵਾਲਾ ਦੀ 89ਵੀ ਬਰਸੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਸਰਧਾ ਅਤੇ ਉਤਸਾਹ ਨਾਲ ਮਨਾਈ ਜਾ ਰਹੀ ਹੈ। ਇਸ ਮੌਕੇ ਵੱਖ ਵੱਖ ਰਾਜਨੀਤਕ, ਧਾਰਮਿਕ, ਕਿਸਾਨ ਜਥੇਬੰਦੀਆ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਸ੍ਰ ਸੇਵਾ ਸਿੰਘ ਠੀਕਰੀਵਾਲਾ ਨੂੰ ਸਰਧਾ ਦੇ ਫੁੱਲ ਭੇਟ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਜਗਸੀਰ ਸਿੰਘ ਔਲਖ ਨੇ ਦੱਸਿਆ ਕਿ 18 ਜਨਵਰੀ ਨੂੰ ਵਿਸਾਲ ਨਗਰ ਕੀਰਤਨ ਸਜਾਇਆ ਜਾਵੇਗਾ। 19 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ,ਹਰਪਾਲ ਸਿੰਘ ਚੀਮਾ,ਅਮਨ ਅਰੋੜਾ, ਵਿਧਾਇਕ ਕੁਲਵੰਤ ਸਿੰਘ ਪੰਡੋਰੀ,ਲਾਭ ਸਿੰਘ ਉਗੋਕੇ,ਜਿਲਾ ਪ੍ਰਧਾਨ ਗੁਰਦੀਪ ਸਿੰਘ ਬਾਠ,ਕੈਪਟਨ ਅਮਰਜੀਤ ਸਿੰਘ ਜੇਜੀ ਅਤੇ ਬੀਬੀ ਅਰਸੀ ਨਾਗਰਾ ਹਾਜਰੀ ਭਰਨਗੇ। 20 ਜਨਵਰੀ ਨੂੰ ਸ੍ਰੋਅਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ,ਵਾਰਸ ਪੰਜਾਬ ਦੇ ਪ੍ਰਧਾਨ ਭਾਈ ਅੰਮਿੰਤਪਾਲ ਸਿੰਘ ਖਾਲਸਾ, ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਸ਼ਿੱਧੂ, ਕੁਲਵੰਤ ਸਿੰਘ ਕੀਤੂ,ਸਤਨਾਮ ਸਿੰਘ ਰਾਹੀ,ਪਰਮਜੀਤ ਸਿੰਘ ਖਾਲਸਾ, ਕਾਗਰਸ ਦੇ ਪ੍ਰਧਾਨ ਰਾਜਾ ਵੜਿੰਗ, ਸੁਖਪਾਲ ਸਿੰਘ ਖਹਿਰਾ,ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ,ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਦਰਸਨ ਸਿੰਘ ਮੰਡੇਰ,ਕਿਸਾਨ ਜਥੇਬੰਦੀਆਂ ਵੱਲੋਂ ਹਰਮੀਤ ਸਿੰਘ ਕਾਦੀਆਂ,ਜਗਸੀਰ ਸਿੰਘ ਸੀਰਾ ਛੀਨੀਵਾਲ,ਡਾ ਦਰਸਨਪਾਲ ਸਿੰਘ, ਪਵਿੱਤਰ ਸਿੰਘ ਲਾਲੀ,ਬੂਟਾ ਸਿੰਘ ਬੁਰਜ ਗਿੱਲ,ਦਰਸਨ ਸਿੰਘ ਉਗੋਕੇ,ਮੰਗਤ ਰਾਮ ਪਾਸਲਾ ਸਮੇਤ ਹੋਰ ਆਗੂ ਵੀ ਵਿਚਾਰ ਸਾਝੇ ਕਰਨਗੇ। ਇਸ ਮੌਕੇ ਰਾਗੀ ਸਿੰਘ ਅਤੇ ਕਵੀਸ਼ਰੀ ਜੱਥੇ ਅਮਰ ਸਹੀਦ ਸੇਵਾ ਸਿੰਘ ਜੀ ਦਾ ਸਾਨਾਮੱਤਾ ਇਤਿਹਾਸ ਸਰਵਣ ਕਰਾਉਣਗੇ। 21 ਜਨਵਰੀ ਨੂੰ ਪੰਜ ਪਿਆਰਿਆਂ ਵੱਲੋਂ ਅੰਮਿ੍ਤ ਸੰਚਾਰ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਬਰਸੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਹਨਾਂ ਇਲਾਕੇ ਦੀਆਂ ਸੰਗਤਾਂ ਨੂੰ ਹਾਜਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।