ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇੱਕ ਔਰਤ ਦੀ ਮੌਤ, 2 ਗੰਭੀਰ ਜਖ਼ਮੀ

ਸਮਰਾਲਾ, 09 ਅਕਤੂਬਰ 2024 : ਮਾਤਾ ਨੈਣਾ ਦੇਵੀ ਤੋਂ ਮੱਥ ਟੇਕ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ 2 ਗੰਭੀਰ ਜਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਸਮਰਾਲਾ ਦਾ ਇੱਕ ਪਰਿਵਾਰ ਨੈਣਾ ਦੇਵੀ ਤੋਂ ਮੱਥਾ ਟੇਕ ਕੇ ਗੱਡੀ ‘ਚ ਸਵਾਰ ਹੋ ਕੇ ਵਾਪਸ ਆ ਰਿਹਾ ਸੀ, ਜਦੋਂ ਉਹ ਸਰਹੰਦ ਨਹਿਰ ਦੇ ਗੜ੍ਹੀ ਪੁਲ ਨਜ਼ਦੀਕ ਪੁੱਜੇ ਤਾਂ ਤਾਂ ਕਾਰ ਚਾਲਕ ਨੂੰ ਨੀਂਦ ਆ ਗਈ ਅਤੇ ਕਾਰ ਬੇਕਾਬੂ ਹੋ ਕੇ ਇੱਕ ਟਰੱਕ ਨਾ ਜਾ ਟਕਰਾਈ, ਜਿਸ ਕਾਰਨ ਕਾਰ ਸਵਾਰ ਤਿੰਨ ਲੋਕ ਕਾਰ ਵਿੱਚ ਫਸ ਗਏ, ਜਿੰਨ੍ਹਾਂ ਨੂੰ ਰਾਹਗੀਂਰਾਂ ਨੇ ਮੁਸ਼ੱਕਤ ਤੋਂ ਬਾਅਦ ਗੱਡੀ ਵਿੱਚੋਂ ਬਾਹਰ ਕੱਢਿਆ।ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਪੁਸਪਾ ਵਜੋਂ ਹੋਈ ਹੈ।