ਫ਼ਤਹਿਗੜ੍ਹ ਸਾਹਿਬ, 23 ਅਗਸਤ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਨਿਊਰੋਲੋਜਿਕਲ ਤੇ ਇੰਟਲੈਕਚੁਅਲ ਤੌਰ ਤੇ ਡਿਸਏਬਲ ਨਾਗਰਿਕਾਂ ਨੂੰ ਵੀ ਵੋਟਰ ਸੂਚੀਆਂ ਵਿੱਚ ਰਜਿਸਟਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੇ ਵਿਅਕਤੀਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਸਪੈਸ਼ਲ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ, ਜ਼ਿਲ੍ਹਾ ਸਿੱਖਿਆ ਅਫਸਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਤੇ ਜ਼ਿਲ੍ਹਾ ਭਲਾਈ ਅਫਸਰ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਹੜੇ ਨਿਊਰੋਲੋਜਿਕਲ ਤੇ ਇੰਟਲੈਕਚੁਅਲ ਤੌਰ ਤੇ ਡਿਸਏਬਲ ਵਿਅਕਤੀਆਂ ਦੀਆਂ ਵੋਟਾਂ ਨਹੀਂ ਬਣੀਆਂ ਉਨ੍ਹਾਂ ਨੂੰ ਵੋਟਰ ਸੂਚੀ ਵਿੱਚ ਰਜਿਸਟਰ ਕਰਨ ਲਈ ਫੌਰੀ ਕਾਰਵਾਈ ਸ਼ੁਰੂ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਅਜਿਹੇ ਵਿਅਕਤੀਆਂ ਦੀਆਂ ਵੋਟਾਂ ਨਹੀਂ ਬਣੀਆਂ ਉਸ ਸਬੰਧੀ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਅਤੇ ਬੂਥ ਲੈਵਲ ਅਫਸਰ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਬੀ.ਐਲ.ਓ. ਉਸ ਵਿਅਕਤੀ ਦੇ ਘਰ ਜਾ ਕੇ ਉਸ ਦੀ ਵੋਟ ਬਣਾ ਸਕੇ।