- ਜ਼ਿਲ੍ਹਾ ਫਾਜ਼ਿਲਕਾ ਦੇ 1770 ਪ੍ਰੀਖਿਆਰਥੀਆਂ ਨੇ 8 ਪ੍ਰੀਖਿਆ ਕੇਂਦਰਾਂ ਵਿੱਚ ਦਿੱਤੀ ਪ੍ਰੀਖਿਆ
ਫਾਜ਼ਿਲਕਾ 12 ਜੂਨ : ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਵਿੱਚ ਸੂਬੇ ਦੇ ਸਕੂਲਾਂ ਦੇ ਅੱਠਵੀਂ ਅਤੇ ਦਸਵੀ ਜਮਾਤ ਦੀ ਪੜਾਈ ਪੂਰੀ ਕਰ ਚੁੱਕੇ ਹੋਣਹਾਰ ਵਿਦਿਆਰਥੀਆਂ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਵਿੱਚ ਕਲਾਸ ਨੌਵੀਂ ਅਤੇ ਗਿਆਰਵੀਂ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਫਾਜਿਲਕਾ ਕਮ ਨੋਡਲ ਅਫਸਰ ਪ੍ਰੀਖਿਆ ਡਾਂ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਪੰਕਜ ਕੁਮਾਰ ਅੰਗੀ ਨੇ ਦੱਸਿਆ ਕਿ ਇਸ ਵਕਾਰੀ ਪ੍ਰੀਖਿਆ ਲਈ ਜਿਲ੍ਹਾ ਫਾਜਿਲਕਾ ਵਿੱਚ ਕੁੱਲ 8 ਪ੍ਰੀਖਿਆਂ ਕੇਂਦਰ ਬਣਾਏ ਗਏ ਸਨ। ਵਿਦਿਆਰਥੀ ਨੂੰ ਉਹਨਾਂ ਦੇ ਅਧਿਆਪਕਾਂ ਵੱਲੋਂ ਬਹੁਤ ਵਧੀਆ ਤਿਆਰੀ ਕਰਵਾਈ ਗਈ ਸੀ। ਜਿਸ ਸਦਕਾ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸਾਹ ਨਾਲ ਇਸ ਪ੍ਰੀਖਿਆ ਵਿੱਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ 2039 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਲਈ ਅਪਲਾਈ ਕੀਤਾ ਸੀ। ਜਿਸ ਵਿੱਚੋਂ 1770 ਵਿਦਿਆਰਥੀ ਪ੍ਰੀਖਿਆ ਵਿੱਚ ਹਾਜ਼ਰ ਹੋਏ ਅਤੇ 269 ਪ੍ਰੀਖਿਆਰਥੀ ਗੈਰ ਹਾਜ਼ਰ ਰਹੇ। ਇਸ ਤਰ੍ਹਾਂ 86.80 ਫੀਸਦੀ ਪ੍ਰੀਖਿਆਰਥੀ ਪ੍ਰੀਖਿਆ ਵਿੱਚ ਹਾਜ਼ਰ ਹੋਏ। ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ. ਸੁਖਵੀਰ ਸਿੰਘ ਬੱਲ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ, ਸਹਾਇਕ ਡਾਇਰੈਕਟਰ ਟ੍ਰੇਨਿੰਗਾਂ ਸ਼ੰਕਰ ਚੌਧਰੀ ਅਤੇ ਪ੍ਰਿੰਸੀਪਲ ਹਰੀ ਚੰਦ ਕੰਬੋਜ ਵੱਲੋਂ ਵੱਖ ਵੱਖ ਪ੍ਰੀਖਿਆਂ ਕੇਂਦਰਾਂ ਦਾ ਦੌਰਾ ਕਰਕੇ ਪ੍ਰੀਖਿਆ ਦੀ ਨਿਗਰਾਨੀ ਕੀਤੀ ਗਈ। ਜ਼ਿਲ੍ਹਾ ਸਿੱਖਿਆ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਇਹ ਪ੍ਰੀਖਿਆਂ ਨਕਲ ਰਹਿਤ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜੀ। ਪ੍ਰਿਸੀਪਲ ਪ੍ਰਦੀਪ ਕੁਮਾਰ ਖਨਗਵਾਲ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਨੂੰ ਨੋਡਲ ਸੈਂਟਰ ਬਣਾਇਆ ਗਿਆ ਸੀ ਇਸ ਪ੍ਰੀਖਿਆ ਦੇ ਸਫਲ ਸੰਚਾਲਨ ਲਈ ਜਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ। ਇਸ ਤੋ ਇਲਾਵਾ ਉਕਤ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਆਰਡੀਨੇਟਰ ਪ੍ਰੀਖਿਆਵਾ ਵਿਵੇਕ ਅਨੇਜਾ, ਡੀਐਮ ਅਸ਼ੋਕ ਧਮੀਜਾ,ਸਿੱਖਿਆ ਸੁਧਾਰ ਟੀਮ ਮੈਂਬਰ ਅਮਨ ਸੇਠੀ, ਸਮੂਹ ਕੇਂਦਰ ਸੁਪਰਡੈਂਟ, ਡਿਪਟੀ ਸੁਪਰਡੈਂਟ ਅਤੇ ਨਿਗਰਾਨ ਅਮਲੇ ਵੱਲੋਂ ਸਲਾਘਾਯੋਗ ਸੇਵਾਵਾ ਨਿਭਾਈਆਂ ਗਈਆਂ।