ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਹਿਲ ਕਲਾਂ (ਬਰਨਾਲਾ) ਵੱਲੋਂ ਜਿਲ੍ਹਾ ਸਿਖਲਾਈ ਅਫਸਰ ਬਰਨਾਲਾ ਡਾ ਰਜਿੰਦਰ ਸਿੰਘ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਕਿਸਾਨ ਗੁਰਦੀਪ ਸਿੰਘ ਦੇ ਖੇਤ ਚ ਬਨਣ ਮਸਰੂਮ ਦੀ ਖੇਤੀ ਤੇ ਪਿੰਡ ਪਿੰਡ ਨਿਹਾਲੂਵਾਲ ਵਿਖੇ ਚੱਲ ਰਹੇ ਫੀਲਡ ਫਾਰਮ ਸਕੂਲ ਦੀ ਕਲਾਸ ਲਗਾਈ ਗਈ। ਇਸ ਮੌਕੇ ਡਾ ਜਰਨੈਲ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਮਹਿਲ ਕਲਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਦੇ ਨਾਲ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਮਸਰੂਮ ਦੀ ਖੇਤੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਨਵਿੰਦਰ ਸਿੰਘ ਬਰਾੜ ਬਲਾਕ ਟੈਕਨਾਲੋਜੀ ਮਨੈਜਰ ਮਹਿਲ ਕਲਾਂ ਨੇ ਕਿਸਾਨਾਂ ਨੂੰ ਇਹ ਖੇਤੀ ਅਪਣਾਉਣ ਬਾਰੇ ਬੇਨਤੀ ਕੀਤੀ ਤੇ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਸਬੰਧੀ ਜਾਣੂੰ ਕਰਵਾਇਆ। । ਇਸ ਮੌਕੇ ਸ੍ਰੀ ਯਾਦਵਿੰਦਰ ਸਿੰਘ ਤੁੰਗ ਮੁੱਖ ਖੇਤੀਬਾੜੀ ਵਿਸਥਾਰ ਅਫ਼ਸਰ, ਕੁਲਵੀਰ ਸਿੰਘ, ਜਸਵਿੰਦਰ ਸਿੰਘ ਏ ਟੀ ਐਮ ਤੋਂ ਇਲਾਵਾ ਕਿਸਾਨ ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਅਮ੍ਰਿਤਪਾਲ ਸਿੰਘ, ਹਰਮਨਦੀਪ ਸਿੰਘ, ਮੰਦਰ ਸਿੰਘ ਅਤੇ ਜਰਨੈਲ ਸਿੰਘ ਹਾਜਰ ਸਨ।