ਫਰੀਦਕੋਟ 26 ਜੁਲਾਈ : ਪ੍ਰਧਾਨ ਮੰਤਰੀ ਦੇ ਨਿਊ 15 ਨੁਕਾਤੀ ਪ੍ਰੋਗਰਾਮ ਅਧੀਨ ਵੱਖ-ਵੱਖ ਵਿਭਾਗਾਂ ਅਧੀਨ ਆਉਦੀਆਂ ਸਕੀਮਾਂ ਨੂੰ ਜਿਲ੍ਹਾ ਪੱਧਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਦੇ ਨਿਊ 15 ਨੁਕਾਤੀ ਪ੍ਰੋਗਾਰਮ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ । ਉਨ੍ਹਾਂ ਇਸ ਮੌਕੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਕਿ ਸਕੀਮਾਂ ਦਾ ਲਾਭ ਸਬੰਧਤ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚਾਇਆ ਜਾਵੇ। ਉਨ੍ਹਾਂ ਘੱਟ ਗਿਣਤੀ ਸੁਮਦਾਏ ਦੇ ਲੋਕਾਂ ਨੂੰ ਕਿਸੇ ਵੀ ਸਕੀਮ ਸਬੰਧੀ ਜਾਣਕਾਰੀ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਗਰੂਕ ਕਰਨ ਲਈ ਨਿਰਦੇਸ਼ ਵੀ ਜਾਰੀ ਕੀਤੇ