ਡਵੀਜ਼ਨ ਫ਼ਿਰੋਜ਼ਪੁਰ ਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਪਲੇਟਫਾਰਮ ਟਿਕਟ ਮੁੜ ਤੋਂ ਹੋਈ 10 ਰੁਪੈ

ਫ਼ਿਰੋਜ਼ਪੁਰ : ਡਵੀਜ਼ਨ ਫ਼ਿਰੋਜ਼ਪੁਰ ਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਮੁੜ ਤੋਂ ਪੁਰਾਣੀਆਂ ਦਰਾਂ ‘ਤੇ ਪਲੇਟਫਾਰਮ ਟਿਕਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਰੇਲਵੇ ਵੱਲੋਂ ਇੱਕ ਮਹੀਨਾ ਪਹਿਲਾਂ ਪਲੇਟਫਾਰਮ ਟਿਕਟ ਵਿੱਚ ਵਾਧਾ ਕੀਤਾ ਗਿਆ ਸੀ। ਇਸ ਨੂੰ 10 ਰੁਪਏ ਤੋਂ ਵਧਾ ਕੇ 30 ਰੁਪਏ ਪ੍ਰਤੀ ਵਿਅਕਤੀ ਕਰ ਦਿੱਤਾ ਗਿਆ ਹੈ। ਪਰ ਹੁਣ ਇਸ ਨੂੰ ਫਿਰ ਤੋਂ ਘਟਾ ਕੇ 10 ਰੁਪਏ ਪ੍ਰਤੀ ਪਲੇਟਫਾਰਮ ਟਿਕਟ ਕਰ ਦਿੱਤਾ ਗਿਆ ਹੈ। ਇਸ ਸਬੰਧੀ ਫ਼ਿਰੋਜ਼ਪੁਰ ਡਵੀਜ਼ਨ ਦੇ ਹਰ ਰੇਲਵੇ ਸਟੇਸ਼ਨ ਸੁਪਰਡੈਂਟ ਨੂੰ ਪੱਤਰ ਜਾਰੀ ਕਰਕੇ ਜਾਣੂ ਕਰਵਾਇਆ ਗਿਆ ਹੈ। ਇਸ ਨੂੰ ਵੀਰਵਾਰ ਸਵੇਰੇ 12 ਵਜੇ ਤੋਂ ਲਾਗੂ ਕਰ ਦਿੱਤਾ ਗਿਆ ਹੈ। ਪਲੇਟਫਾਰਮ ਟਿਕਟ ਵਧਾਉਣ ਦਾ ਕਾਰਨ ਤਿਉਹਾਰਾਂ ਦੇ ਸੀਜ਼ਨ ਦੌਰਾਨ ਰੇਲਵੇ ਸਟੇਸ਼ਨ ‘ਤੇ ਭੀੜ ਨੂੰ ਘੱਟ ਕਰਨਾ ਸੀ। ਕਿਉਂਕਿ ਇਸ ਸਮੇਂ ਦੌਰਾਨ ਯਾਤਰੀਆਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਕਾਰਨ ਕਈ ਵਾਰ ਸਟੇਸ਼ਨ ‘ਤੇ ਵੱਡੇ ਹਾਦਸੇ ਵਾਪਰ ਜਾਂਦੇ ਹਨ। ਇਸ ਲਈ, ਸਾਵਧਾਨੀ ਦੇ ਤੌਰ ‘ਤੇ ਪਲੇਟਫਾਰਮ ਟਿਕਟ ਦੀਆਂ ਕੀਮਤਾਂ ਵਧਾ ਦਿੱਤੀਆਂ ਗਈਆਂ ਹਨ।