ਮਦਨੀਪੁਰ ਸਕੂਲ 'ਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ 

ਮਲੌਦ, 1 ਅਪ੍ਰੈਲ (ਬੇਅੰਤ ਸਿੰਘ ਰੋੜੀਆਂ) : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਦਨੀਪੁਰ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਾਬਕਾ ਐੱਸ. ਡੀ.ਓ ਮਨਜੀਤ ਸਿੰਘ ਵੱਲੋਂ ਬੱਚਿਆਂ ਨੂੰ ਹਰ ਸਾਲ ਦੀ ਤਰ੍ਹਾਂ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ। ਸਕੂਲ ਇੰਚਾਰਜ ਸ. ਜੀਵਨ ਸਿੰਘ ਵੱਲੋਂ ਸਾਬਕਾ ਐੱਸ.ਡੀ.ਓ ਮਨਜੀਤ ਸਿੰਘ ਅਤੇ ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਰਜਿੰਦਰ ਸਿੰਘ, ਤੇਜਿੰਦਰ ਸਿੰਘ, ਸੁਖਵੀਰ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਰ ਰਹੇ।