- ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਦਿੱਤੇ ਆਦੇਸ਼
- ਡੀ.ਸੀ. ਨੇ ਸਲਾਨਾਂ ਉਰਸ ਦੌਰਾਨ ਸਾਫ ਸਫਾਈ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ ਸਮੇਤ ਹੋਰ ਕਈ ਅਹਿਮ ਕੰਮਾਂ ਦੇ ਦਿੱਤੇ ਆਦੇ਼ਸ
- ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਜ਼ਾ ਸ਼ਰੀਫ ਦੇ ਸਲਾਨਾਂ ਉਰਸ ਸਬੰਧੀ ਕੀਤੀ ਅਹਿਮ ਮੀਟਿੰਗ
ਫ਼ਤਹਿਗੜ੍ਹ ਸਾਹਿਬ, 23 ਅਗਸਤ : ਹਜ਼ਰਤ ਸ਼ੇਖ ਅਹਿਮਦ ਮੁਜੱਦਦ ਅਲਫਸਾਨੀ ਦੀ ਯਾਦ ਵਿੱਚ ਹਰੇਕ ਸਾਲ ਰੋਜ਼ਾ ਸ਼ਰੀਫ ਵਿਖੇ ਆਯੋਜਿਤ ਕੀਤਾ ਜਾਣ ਵਾਲਾ ਸਲਾਨਾਂ ਉਰਸ ਇਸ ਵਾਰ 13 ਸਤੰਬਰ ਤੋਂ 15 ਸਤੰਬਰ ਤੱਕ ਮਨਾਇਆ ਜਾਵੇਗਾ ਜਿਸ ਵਿੱਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋ਼ਜਾ ਸ਼ਰੀਫ ਦੇ ਸਲਾਨਾਂ ਉਰਸ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾ ਸ਼ਰੀਫ ਵਿਖੇ ਹੋਣ ਵਾਲਾ ਸਲਾਨਾਂ ਉਰਸ ਜ਼ਿਲ੍ਹੇ ਦਾ ਇੱਕ ਵੱਡਾ ਸਮਾਗਮ ਹੈ ਇਸ ਲਈ ਸਮੂਹ ਅਧਿਕਾਰੀ ਆਪਣੇ ਫਰਜ਼ਾਂ ਨੂੰ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਅਦਾ ਕਰਨ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਪੀਣ ਵਾਲੇ ਸਾਫ ਸੁਥਰੇ ਪਾਣੀ, ਆਰਜ਼ੀ ਪਖਾਨੇ ਅਤੇ ਆਰਜ਼ੀ ਲਾਇਟਾਂ ਦਾ ਪ੍ਰਬੰਧ ਕਰਨ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪਿੰਡ ਬਰਾਸ ਵਿਖੇ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਸਲਾਨਾਂ ਉਰਸ ਦੌਰਾਨ ਨਿਰਵਿਘਨ ਬਿਜਲੀ ਸਪਲਾਈ, ਸਿਵਲ ਸਰਜਨ ਨੂੰ ਲੋੜੀਂਦੀਆਂ ਮੈਡੀਕਲ ਟੀਮਾਂ ਤੇ ਐਂਬੂਲੈਸ ਦਾ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਰੋਜ਼ਾ ਸ਼ਰੀਫ ਦੇ ਆਲੇ ਦੁਆਲੇ ਸਾਫ ਸਫਾਈ ਦੇ ਪੁਖਤਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। bਮੀਟਿੰਗ ਵਿੱਚ ਰੋਜ਼ਾ ਸ਼ਰੀਫ ਦੇ ਖਲੀਫਾ ਸਯੱਦ ਸਾਦਿਕ ਰਜ਼ਾ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਭਿਸ਼ੇਕ ਸ਼ਰਮਾ, ਡੀ.ਐਸ.ਪੀ. (ਐਚ) ਸ਼੍ਰੀ ਗੁਰਪ੍ਰਤਾਪ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਮੰਜੂ ਭਾਰਦਵਾਜ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।