ਖਨੌਰੀ ਬਾਰਡਰ ਤੋਂ ਫਿਰ ਦੁਖਦਾਈ ਖਬਰ ਆਈ ਸਾਹਮਣੇ, ਇਕ ਹੋਰ ਕਿਸਾਨ ਦੀ ਮੌਤ 

ਖਨੌਰੀ, 23 ਫਰਵਰੀ : ਐਮਐਸਪੀ ਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਉਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਤੇ ਇਸ ਦਰਮਿਆਨ ਬਹੁਤ ਸਾਰੇ ਕਿਸਾਨ ਜ਼ਖਮੀ ਵੀ ਹੋਏ ਹਨ ਤੇ ਹੁਣ ਤੱਕ ਇਸ ਅੰਦੋਲਨ ਵਿਚ 4 ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਖਨੌਰੀ ਬਾਰਡਰ ਤੋਂ ਫਿਰ ਦੁਖਦਾਈ ਖਬਰ ਸਾਹਮਣੇ ਆਈ ਹੈ। ਇਕ ਹੋਰ ਕਿਸਾਨ ਦੀ ਅੰਦੋਲਨ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਵਜੋਂ ਹੋਈ ਹੈ ਤੇ ਉਨ੍ਹਾਂ ਦੀ ਉਮਰ 62 ਸਾਲ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਬਠਿੰਡਾ ਦਾ ਰਹਿਣ ਵਾਲਾ ਸੀ ਤੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਜਾਨ ਚਲੀ ਗਈ। ਦੱਸ ਦੇਈਏ ਕਿ ਕਿਸਾਨੀ ਅੰਦੋਲਨ ‘ਚ ਹੁਣ ਤੱਕ ਚਾਰ ਮੌਤਾਂ ਹੋ ਚੁੱਕੀਆਂ ਹਨ।