- ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ
- ਡੇਂਗੂ ਤੋਂ ਬਚਾਅ ਲਈ ਬਰਸਾਤਾਂ ਦੋਰਾਨ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ:ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ
ਸ੍ਰੀ ਮੁਕਤਸਰ ਸਾਹਿਬ, 16 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਹਰਕੀਰਤਨ ਸਿਘ ਜ਼ਿਲ੍ਹਾ ਐਪੀਡੀਮੋਲੋਜਿਸਟ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਅੱਜ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਵਿਭਾਗ ਟੀਮਾ ਵੱਲੋਂ ਥਾਨਾ ਸਿਟੀ, ਫਾਇਰ ਬ੍ਰਿਗੇਡ ਦਫਤਰ, ਡੀ.ਈ.ਓ ਦਫਤਰ, ਰੈੱਡ ਕਰਾਸ ਭਵਨ ਅਤੇ ਖਾਲੀ ਪਏ ਪਲਾਂਟਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਸਿਹਤ ਵਿਭਾਗ ਦੀਆਂ ਟੀਮਾ ਵੱਲੋਂ ਰੋਜਾਨਾ ਘਰ-ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਚੱਲ ਬਰਸਾਤੀ ਮੌਸਮ ਦੋਰਾਨ ਜਗ੍ਹਾ ਪਾਣੀ ਇਕੱਠਾ ਹੋ ਜਾਂਦਾ ਹੈ ਜਿਸ ਮੱਛਰ ਪੈਦਾ ਹੋ ਜਾਂਦਾ ਅਤੇ ਡੈਂਗੂ ਅਤੇ ਵਾਟਰ ਬੋਰਨ ਬੀਮਾਰੀਆਂ ਫੈਲਣ ਦਾ ਖਤਰਾ ਵਧ ਜਾਂਦਾਂ ਹੈ ਇਸ ਲਈ ਆਪਣੇ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਪਾਣੀ ਜਮ੍ਹਾ ਨਹੀ ਹੋਣ ਦੇਣਾ ਚਾਹੀਦਾ। ਇਸ ਮੌਕੇ ਲਾਲ ਚੰਦ ਸਿਹਤ ਇੰਸਪੈਕਟਰ ਨੇ ਕਿਹਾ ਕਿ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਇਸ ਮੌਕੇ ਭਗਵਾਨ ਦਾਸ ਸਿਹਤ ਇੰਸਪੈਕਟਰ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਕਬਾੜ ਵਿਚ ਪਏ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰਾਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਮੌਕੇ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਸਿਹਤ ਵਰਕਰ ਮਨੀਸ਼ ਕੁਮਾਰ, ਸੱਤਪਾਲ ਸਿੰਘ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।