ਮਹਿਲ ਕਲਾਂ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

  • ਸਾਂਝ ਕੇਂਦਰ ਵੱਲੋਂ ਬਰਨਾਲਾ, ਤਪਾ ਵਿਖੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਮਹਿਲ ਕਲਾਂ, 26 ਜੂਨ 2024 : ਲੋਕ ਭਲਾਈ ਵੈਲਫੇਅਰ ਸੁਸਾਇਟੀ ਪੰਜਾਬ ਅਤੇ ਪੰਜਾਬ ਪ੍ਰੈਸ ਕਲੱਬ ਮਹਿਲ ਕਲਾਂ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਬਜ਼ੁਰਗਾਂ ਦੇ ਆਸ਼ਰਮ ਮਹਿਲ ਕਲਾਂ ਵਿਖੇ ਕਰਵਾਇਆ ਗਿਆ ਜਿੱਥੇ ਐਸ.ਡੀ.ਐਮ ਮਹਿਲ ਕਲਾਂ ਸਤਵੰਤ ਸਿੰਘ , ਡੀ.ਐਸ.ਪੀ ਕੰਵਰਪਾਲ ਸਿੰਘ ਬਾਜਵਾ ਅਤੇ ਹੋਰਨਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਡਾ. ਪਰਮਿੰਦਰ ਸਿੰਘ ਹਮੀਦੀ ਵੱਲੋਂ ਨਸ਼ਿਆਂ ਦੀ ਭੈੜੀ ਲੱਤ ਖਿਲਾਫ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਬਲਜਿੰਦਰ ਕੌਰ ਮਾਂਗੇਵਾਲ ਦੀ ਨਾਟਕ ਮੰਡਲੀ ਵੱਲੋਂ ਕੋਰੀਓਗ੍ਰਾਫੀ ਨਾਟਕ (ਜ਼ਿੰਦਾ ਲਾਸ਼) ਪੇਸ਼ ਕੀਤੀ ਗਈ। ਇਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।  ਇਸੇ ਤਰ੍ਹਾਂ ਬਰਨਾਲਾ ਪੁਲਿਸ ਵੱਲੋਂ ਸਾਂਝ ਕੇਂਦਰ ਤਪਾ ਅਤੇ ਬਰਨਾਲਾ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਕੀਤੇ ਗਏ। ਇਨ੍ਹਾਂ ਸੈਮੀਨਾਰਾਂ ਦੌਰਾਨ ਪੁਲਿਸ ਵਿਭਾਗ ਦੇ ਕਰਮਚਾਰੀਆਂ ਨੇ ਲੋਕਾਂ ਨੂੰ ਨਸ਼ਿਆਂ ਦੀ ਵਰਤੋਂ ਖਿਲਾਫ ਜਾਗਰੂਕ ਕੀਤਾ ਅਤੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਯਤਨ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਤੰਦਰੁਸਤ ਸਮਾਜ ਦੀ ਸਿਰਜਣਾ ਹੋ ਸਕੇ।