ਫ਼ਰੀਦਕੋਟ, 21 ਮਾਰਚ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲੀਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਡੀਜੀਪੀ ਸੈਣੀ ਤੋਂ ਇਲਾਵਾ ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਦੀਆਂ ਜ਼ਮਾਨਤ ਪਟੀਸ਼ਨਾਂ ਵੀ ਰੱਦ ਕਰ ਦਿੱਤੀਆਂ ਗਈਆਂ ਸਨ। ਸੈਣੀ, ਉਮਰਾਨੰਗਲ ਤੋਂ ਇਲਾਵਾ ਇੱਕ ਹੋਰ ਐਸਐਚਓ ਗੁਰਦੀਪ ਸਿੰਘ ਨੂੰ ਗੋਲੀਬਾਰੀ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ।