ਕੇਂਦਰੀ ਉਦਯੋਗਿਕ ਸੁਰੱਖਿਆ ਬਲ ਵਿੱਚ ਕਾਂਸਟੇਬਲ ਦੀ ਭਰਤੀ ਸਬੰਧੀ 30 ਸਤੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਫਰੀਦਕੋਟ 27 ਸਤੰਬਰ 2024 : ਕੇਂਦਰੀ ਉਦਯੋਗਿਕ ਸੁਰੱਖਿਆ ਬਲ ਵਿੱਚ ਕਾਂਸਟੇਬਲ ਦੀ ਭਰਤੀ ਸਬੰਧੀ ਮਿਤੀ ਤੋਂ 30 ਸਤੰਬਰ 2024 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਜਿਲ੍ਹਾ ਰੁਜ਼ਗਾਰ ਅਫਸਰ ਸ੍ਰੀ ਗੁਰਤੇਜ਼ ਸਿੰਘ ਨੇ ਦੱਸਿਆ ਕਿ ਇਸ ਭਰਤੀ ਲਈ 12ਵੀਂ (ਸਾਇੰਸ ਵਿਸ਼ੇ ਵਿੱਚ) ਪਾਸ ਕੀਤੀ ਹੋਵੇ। ਅਪਲਾਈ ਕਰਨ ਸਬੰਧੀ ਅਤੇ ਹੋਰ ਵਧੇਰੇ ਜਾਣਕਾਰੀ ਸਬੰਧੀ  https://cisfrectt.cisf.gov.in/ ਲਿੰਕ ਤੋਂ ਜਾਣਕਾਰੀ ਲਈ ਜਾ ਸਕਦੀ ਹੈ। ਉਨ੍ਹਾਂ ਜਿਲ੍ਹਾ ਫ਼ਰੀਦਕੋਟ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਵਿੱਚ ਨੌਕਰੀ ਦੇ ਚਾਹਵਾਨ ਬੇਰੋਜ਼ਗਾਰ ਪ੍ਰਾਰਥੀ ਇਸ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ। ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਬਾਈਪਾਸ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਹਾਜ਼ਰ ਹੋ ਕੇ ਫ਼ਰੀ-ਇੰਟਰਨੈਟ ਸਰਵਿਸ ਰਾਹੀਂ ਆਪਣੇ ਫਾਰਮ ਮੁਫ਼ਤ ਅਪਲਾਈ ਕਰਨ। ਉਨ੍ਹਾਂ ਦੱਸਿਆ ਕਿ ਦਫ਼ਤਰ ਦੇ ਸਟਾਫ਼ ਵੱਲੋਂ ਉਨ੍ਹਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਸ ਦਫ਼ਤਰ ਵੱਲੋਂ ਦਿੱਤੀਆਂ ਜਾਂਦੀਆਂ ਹੋਰ ਸੇਵਾਵਾਂ ਦਾ ਲਾਭ ਲੈਣ ਲਈ ਬੇਰੁਜ਼ਗਾਰ ਪ੍ਰਾਰਥੀ ਦਫ਼ਤਰ ਵਿਖੇ ਆਪਣਾ ਨਾਮ ਦਰਜ ਕਰਵਾਉਂਣ ਲਈ ਆਪਣੇ ਪੜ੍ਹਾਈ ਦੇ ਅਸਲ ਦਸਤਾਵੇਜ਼, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਦੀਆਂ ਫੋਟੋ ਕਾਪੀਆਂ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰ: 9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ।