ਪੱਕੇ ਮਕਾਨਾਂ ਲਈ 115 ਲਾਭਪਾਤਰੀਆਂ ਨੂੰ 1.72 ਕਰੋੜ ਰੁਪਏ ਦੇ ਪ੍ਰਵਾਨਗੀ ਪੱਤਰ ਪ੍ਰ ਤਕਸੀਮ ਕੀਤੇ : ਕੈਬਨਿਟ ਮੰਤਰੀ ਜੌੜਾਮਾਜਰਾ

  • ਪੱਕੇ ਮਕਾਨਾਂ ਲਈ 1.20 ਲੱਖ ਰੁਪਏ ਪ੍ਰਤੀ ਲਾਭਪਾਤਰੀ ਤੇ 30 ਹਜ਼ਾਰ ਰੁਪਏ ਦਿਹਾੜੀ ਲਈ ਮਿਲਣਗੇ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ-ਜੌੜਾਮਾਜਰਾ

ਪਟਿਆਲਾ, 16 ਸਤੰਬਰ : ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਚਹੁੰਪੱਖੀ ਵਿਕਾਸ ਲਈ ਵਚਨਬੱਧ ਹੈ, ਇਸ ਲਈ ਰਾਜ ਦੇ ਹਰੇਕ ਵਰਗ ਦੀਆਂ ਲੋੜਾਂ ਮੁਤਾਬਕ ਪੰਜਾਬ ਸਰਕਾਰ ਯੋਜਨਾਬੱਧ ਢੰਗ ਨਾਲ ਵਿੱਤੀ ਪ੍ਰਬੰਧ ਕਰਕੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾ ਰਹੀ ਹੈ।'' ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਪਟਿਆਲਾ ਬਲਾਕ 'ਚ ਪੈਂਦੇ 115 ਲਾਭਪਾਤਰੀਆਂ ਨੂੰ ਕੱਚੇ ਘਰਾਂ ਨੂੰ ਪੱਕੇ ਕਰਨ ਲਈ ਸਰਕਾਰ ਵੱਲੋਂ ਦਿੱਤੀ ਗ੍ਰਾਂਟ ਦੀ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਪਾਏ ਜਾਣ ਦੇ ਪ੍ਰਵਾਨਗੀ ਪੱਤਰ ਵੰਡਣ ਮੌਕੇ ਕੀਤਾ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਲੋੜਵੰਦ ਲਾਭਪਾਤਰੀਆਂ ਨੂੰ 1.20 ਹਜ਼ਾਰ ਰੁਪਏ ਕੱਚੇ ਘਰਾਂ ਨੂੰ ਪੱਕੇ ਬਣਾਉਣ ਲਈ ਦਿੱਤੇ ਜਾ ਰਹੇ ਹਨ ਅਤੇ 30 ਹਜ਼ਾਰ ਰੁਪਏ ਮਗਨਰੇਗਾ ਸਕੀਮ ਤਹਿਤ ਲਾਭਪਾਤਰੀਆਂ ਨੂੰ ਦਿਹਾੜੀ ਵਜੋਂ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਭਪਾਤਰੀਆਂ ਦੀ ਚੋੜ ਬਿਨ੍ਹਾਂ ਕਿਸੇ ਸਿਫ਼ਾਰਿਸ਼ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।  ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਸਮਾਣਾ ਹਲਕੇ ਦੇ ਪਟਿਆਲਾ ਬਲਾਕ ਵਿੱਚ ਪੈਂਦੇ 115 ਲਾਭਪਾਤਰੀਆਂ ਨੂੰ ਅੱਜ 1.72 ਕਰੋੜ ਰੁਪਏ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਤਕਸੀਮ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਮਾਣਾ ਹਲਕੇ ਦੇ ਹਰੇਕ ਲਾਭਪਾਤਰੀ ਨੂੰ ਸਰਕਾਰ ਦੀਆਂ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ 'ਤੇ ਲਾਜਮੀ ਪੁੱਜਦਾ ਕੀਤਾ ਜਾਵੇਗਾ। ਇਸ ਮੌਕੇ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸੁਰਜੀਤ ਸਿੰਘ ਫੌਜੀ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ ਅਤੇ ਹੋਰ ਪਤਵੰਤੇ ਮੌਜੂਦ ਸਨ।