- ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਆਪਣੇ ਬੱਚੇ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੇ ਅਤੇ ਮੱਥਾ ਟੇਕਿਆ
ਬਠਿੰਡਾ, 23 ਮਾਰਚ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਸ਼ਨੀਵਾਰ ਨੂੰ ਪਹਿਲੀ ਵਾਰ ਆਪਣੇ ਨਵਜੰਮੇ ਬੱਚੇ ਨੂੰ ਲੈ ਕੇ ਘਰ ਪਹੁੰਚੀ। ਚਰਨ ਕੌਰ ਦੀ ਇੱਕ ਹਫ਼ਤਾ ਪਹਿਲਾਂ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਡਲਿਵਰੀ ਹੋਈ ਸੀ। ਉਨ੍ਹਾਂ ਨੂੰ ਅੱਜ ਸ਼ਨੀਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਬਠਿੰਡਾ ਦੇ ਹਸਪਤਾਲ ਤੋਂ ਛੁੱਟੀ ਦੇ ਬਾਅਦ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਆਪਣੇ ਬੱਚੇ ਸਮੇਤ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੇ ਅਤੇ ਉੱਥੇ ਮੱਥਾ ਟੇਕਿਆ। ਦਮਦਮਾ ਸਾਹਿਬ ਮੱਥਾ ਟੇਕਣ ਤੋਂ ਬਾਅਦ ਦੁਪਹਿਰ ਵੇਲੇ ਮੂਸੇਵਾਲਾ ਦੇ ਮਾਤਾ-ਪਿਤਾ ਆਪਣੇ ਪਿੰਡ ਪੁੱਜੇ। ਇੱਥੇ ਸਭ ਤੋਂ ਪਹਿਲਾਂ ਮੂਸੇਵਾਲਾ ਦੀ ਯਾਦਗਾਰ 'ਤੇ ਨਿੱਕੇ ਸਿੱਧੂ ਮੂਸੇਵਾਲਾ ਦੇ ਮੱਥੇ 'ਤੇ ਮੱਥੇ ਟਿਕਾਏ ਗਏ। ਇਸ ਤੋਂ ਬਾਅਦ ਚਰਨ ਕੌਰ ਆਪਣੇ ਨਵਜੰਮੇ ਪੁੱਤਰ ਨਾਲ ਪਹਿਲੀ ਵਾਰ ਹਵੇਲੀ ਵਿੱਚ ਦਾਖਲ ਹੋਈ। ਹਵੇਲੀ ਵਿੱਚ ਦਾਖ਼ਲ ਹਨ ਸਮੇਂ ਭੰਗੜਾ ਟੀਮਾਂ ਨੇ ਛੋਟੇ ਮੂਸੇਵਾਲਾ ਦੇ ਪਹੁੰਚਣ 'ਤੇ ਭੰਗੜੇ ਨਾਲ ਸਵਾਗਤ ਕੀਤਾ।