ਦਿਵਿਆਂਜਨਾਂ ਲਈ ਏ.ਟੀ.ਆਈ. ਕੈਂਪਸ 'ਚ ਸਪੈਸ਼ਲ ਰੋਜ਼ਗਾਰ ਮੇਲੇ ਦਾ ਆਯੋਜਨ ਭਲਕੇ

ਲੁਧਿਆਣਾ, 22 ਫਰਵਰੀ : ਨੈਸ਼ਨਲ ਕਰੀਅਰ ਸਰਵਿਸ ਸੈਂਟਰ ਦੇ ਤਾਲਮੇਲ ਨਾਲ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਭਲਕੇ 23 ਫਰਵਰੀ ਨੂੰ ਸਥਾਨਕ ਏ.ਟੀ.ਆਈ. ਕੈਂਪਸ, ਗਿੱਲ ਰੋੋਡ ਵਿਖੇ ਦਿਵਿਆਂਗਜਨਾਂ ਲਈ ਸਪੈਸ਼ਲ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌੌਰ ਵੱਲੋਂ ਦੱਸਿਆ ਗਿਆ ਕਿ ਇਸ ਮੇਲੇ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਇਹ ਮੇਲਾ ਪ੍ਰਮੁੱਖ ਤੌਰ 'ਤੇ ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ  ਨਾਲ ਲਗਾਇਆ ਜਾ ਰਿਹਾ ਹੈ। ਰੋਜ਼ਗਾਰ ਮੇਲੇ ਦੌਰਾਨ Flipkart, Andee Steel international, Versatile Enterprises Pvt. Ltd. ਆਦਿ ਕੰਪਨਿਆਂ ਭਾਗ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਸਪੈਸ਼ਲ ਦਿਵਿਆਂਗਜਨ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 12ਵੀਂ, ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪਾਸ ਕੀਤਾ ਹੋਵੇ। ਡਿਪਟੀ ਡਾਇਰੈਕਟਰ ਰੁਪਿੰਦਰ ਕੌੌਰ ਵੱਲੋਂ ਲਾਭਪਾਤਰੀ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਇੰਟਰਵਿਊ ਲਈ ਆਪਣਾ ਬਾਇਓ ਡਾਟਾ (3 ਫੋਟੋ ਕਾਪੀਆਂ) ਨਾਲ ਲਿਆਂਦਾ ਜਾਵੇ ਅਤੇ ਵਧੇਰੇ ਜਾਣਕਾਰੀ ਲਈ ਨੈਸ਼ਨਲ ਕਰੀਅਰ ਸਰਵਿਸ ਦੇ ਹੈਲਪਲਾਈਨ ਨੰ: 1514 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।