ਪਟਿਆਲਾ 14 ਜੂਨ : ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸੁਮੀਤ ਸਿੰਘ ਦੀ ਅਗਵਾਈ ਅਧੀਨ ਮਲੇਰੀਆ ਤੋਂ ਬਚਾਅ ਸਬੰਧੀ ਮਹੀਨਾ ਜੂਨ ਦੌਰਾਨ ਲਗਾਏ ਜਾ ਰਹੇ ਜਾਗਰੂਕਤਾ ਕੈਂਪਾਂ ਦੀ ਲੜੀ ਵਿੱਚ ਅੱਜ ਸਿਵਲ ਡਿਸਪੈਂਸਰੀ ਸਨੌਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਡਾ. ਨਵਦੀਪ ਕੌਰ ਨੇ ਕਿਹਾ ਕਿ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੀਆ ਬਿਮਾਰੀਆਂ ਮਲੇਰੀਆ, ਡੇਂਗੂ, ਚਿਕਨਗੁਨੀਆਂ ਦੀ ਰੋਕਥਾਮ ਲਈ ਜ਼ਰੂਰੀ ਹੈ ਕਿ ਖੜੇ ਪਾਣੀ ਦੇ ਸਰੋਤਾਂ ਨੂੰ ਖ਼ਤਮ ਕੀਤਾ ਜਾਵੇ। ਉਹਨਾਂ ਸਿਹਤ ਕਰਮੀਆਂ ਨੂੰ ਲੋਕਾਂ ਦੇ ਸਹਿਯੋਗ ਨਾਲ ਪਿੰਡਾਂ/ ਮੁਹੱਲਿਆਂ ਵਿੱਚ ਘਰੋਂ ਘਰੀਂ ਖੜੇ ਪਾਣੀ ਦੇ ਸਰੋਤ ਚੈੱਕ ਕਰਨ ਅਤੇ ਮਲੇਰੀਆਂ/ਡੇਂਗੂ ਦੇ ਖ਼ਾਤਮੇ ਲਈ ਰਲ-ਮਿਲ ਕੇ ਹੰਭਲਾ ਮਾਰਨ ’ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਮਲੇਰੀਆ ਇੱਕ ਜਾਨਲੇਵਾ ਬਿਮਾਰੀ ਹੈ ਜੋ ਪਰ ਜੀਵੀਆਂ ਦੁਆਰਾ ਹੁੰਦੀ ਹੈ ਜੋ ਸੰਕਰਮਿਤ ਮਾਦਾ ਐਨੋਫਲੀਜ ਮੱਛਰ ਦੇ ਕੱਟਣ ਨਾਲ ਫੈਲਦੀ ਹੈ ਜੋ ਕਿ ਇਲਾਜ ਯੋਗ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਮਲੇਰੀਆ ਦੇ ਸਥਾਨਕ ਪ੍ਰਸਾਰਨ (ਲੋਕਲ ਟਰਾਂਸਮਿਸ਼ਨ) ਦੀ ਮੁੜ ਸਥਾਪਨਾ ਨੂੰ ਰੋਕਣ ਲਈ ਲਗਾਤਾਰ ਉਪਰਾਲੇ ਜਾਰੀ ਹਨ।Tਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮਲੇਰੀਆ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਕੀਤੀ ਜਾ ਰਹੀ ਹੈ। ਸਹਾਇਕ ਮਲੇਰੀਆ ਅਫ਼ਸਰ ਗੁਰਜੰਟ ਸਿੰਘ ਅਤੇ ਐਟੋਮਾਲੋਜਿਸਟ ਅੰਮ੍ਰਿਤਪਾਲ ਕੌਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਮਲੇਰੀਆ ਦਾ ਲੋਕਲ ਕੇਸ ਨਹੀਂ ਪਾਇਆ ਗਿਆ। ਜਿਸ ਨਾਲ ਅਸੀਂ ਜ਼ਿਲ੍ਹਾ ਪਟਿਆਲਾ ਨੂੰ ਮਲੇਰੀਆ ਐਲੀਮੀਨੇਟ ਕਰਨ ਦਾ ਟੀਚਾ ਪੂਰਾ ਕਰ ਲਿਆ ਹੈ ਅਤੇ ਹੁਣ ਜ਼ਿਲ੍ਹੇ ਵਿੱਚ ਕੰਮ ਕਾਜ ਲਈ ਬਾਹਰੀ ਰਾਜਾਂ ਤੋਂ ਆ ਰਹੀ ਲੇਬਰ ਦੀ ਸਕਰੀਨਿੰਗ ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਅੱਗੇ ਲੋਕਲ ਟਰਾਂਸਮਿਸ਼ਨ ਨਾ ਹੋ ਸਕੇ। ਇਸ ਦੇ ਨਾਲ ਹੀ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਚਿਕਨਗੁਨੀਆਂ ਆਦਿ ਦੀ ਰੋਕਥਾਮ ਲਈ ਮੱਛਰਾਂ ਦੇ ਲਾਰਵਾ ਨੂੰ ਖ਼ਤਮ ਕਰਨ ਲਈ ਤਲਾਬਾ/ਟੋਭਿਆਂ ਵਿੱਚ ਗੰਬੂਜੀਆ ਮਛਲੀ ਛੱਡਣਾ, ਖੜੇ ਪਾਣੀ ਵਿੱਚ ਲਾਰਵਾ ਸਾਈਡਲ ਦਵਾਈ ਦਾ ਸਪਰੇਅ ਕਰਨਾ ਜਾਰੀ ਹੈ।Tਉਨ੍ਹਾਂ ਕਿਹਾ ਕਿ ਪ੍ਰਾਈਵੇਟ ਖੇਤਰ ਵਿੱਚ ਮਲੇਰੀਆ ਕੇਸਾਂ ਦੀ ਨੋਟੀਫ਼ਿਕੇਸ਼ਨ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕੇਸ ਸਾਹਮਣੇ ਆਉਣ ਤੇ ਵਿਭਾਗ ਵੱਲੋਂ ਸਮੇਂ ਸਿਰ ਬਿਮਾਰੀ ਦੀ ਰੋਕਥਾਮ ਲਈ ਯੋਗ ਉਪਰਾਲੇ ਕੀਤੇ ਜਾ ਸਕਣ। ਇਸ ਮੌਕੇ ਮਲਟੀਪਰਪਜ਼ ਸੁਪਰਵਾਈਜ਼ਰ ਇਕਬਾਲ ਸਿੰਘ, ਐਲ ਐਚ ਵੀ ਸੁਰਿੰਦਰ ਕੌਰ, ਐਮ ਪੀ ਡਬਲਿਊ ਜਸਪ੍ਰੀਤ ਸਿੰਘ, ਕੰਵਲਜੀਤ ਕੌਰ ਅਤੇ ਆਸ਼ਾ ਵਰਕਰ ਆਦਿ ਹਾਜ਼ਰ ਸਨ।