- ਬਾਬਾ ਸਾਹਿਬ ਸਿੰਘ ਕਲਾਧਾਰੀ ਦੀ ਬਰਸੀ ਪੂਰਨ ਸ਼ਰਧਾ ਸਤਿਕਾਰ ਸਹਿਤ ਮਨਾਈ ਗਈ
- ਉਘੀਆਂ ਪੰਥਕ ਧਾਰਮਿਕ ਸ਼ਖਸੀਅਤਾਂ ਨੇ ਵੱਧ ਚੜ੍ਹ ਕੇ ਹਾਜ਼ਰੀ ਭਰੀ
ਤਲਵੰਡੀ ਸਾਬੋ, 30 ਜੁਲਾਈ : ਬੁੱਢਾ ਦਲ ਦੇ ਗਿਆਰਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 81ਵੀਂ ਸਲਾਨਾ ਬਰਸੀ ਪੂਰਨ ਸਰਧਾ ਸਤਿਕਾਰ ਤੇ ਚੜ੍ਹਦੀਕਲਾ ਦੀ ਭਾਵਨਾ ਨਾਲ ਮਨਾਈ ਗਈ। ਬਰਸੀ ਦੇ ਗੁਰਮਤਿ ਸਮਾਗਮਾਂ ਵਿੱਚ ਸਿੱਖ ਤਖ਼ਤਾਂ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਤੋਂ ਵਿਸ਼ੇਸ਼ ਧਾਰਮਿਕ ਸਖਸ਼ੀਅਤਾਂ ਨੇ ਹਾਜ਼ਰੀ ਭਰੀ। ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ ਬਰਸੀ ਦੇ ਗੁਰਮਤਿ ਸਮਾਗਮ ਸਮੇਂ ਪੁਜੀਆਂ ਸੰਗਤਾਂ ਤੇ ਵਿਸ਼ੇਸ਼ ਸਖ਼ਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਬਾਣੀ ਬਾਣੇ ਅਤੇ ਸਿੱਖ ਮਰਯਾਦਾ ਨੂੰ ਪੂਰਨ ਰੂਪ ਵਿੱਚ ਸੰਭਾਲ ਰੱਖਿਆ ਹੈ। ਉਨ੍ਹਾਂ ਕਿਹਾ ਅੱਜ ਹਲਾਤ ਇੱਕਜੁਟਤਾ, ਇੱਕਮੁਠਤਾ ਤੇ ਆਪਸੀ ਸਦਭਾਵਨਾ ਦੀ ਮੰਗ ਕਰਦੇ ਹਨ, ਸਾਰੇ ਦਲਾਂ ਨੂੰ ਇਕ ਦੂਜੇ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਭਰਾ ਮਾਰੂ ਜੰਗ ਤੋਂ ਗੁਰੇਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਇੰਡਿਆਨਾ ਸ਼ਹਿਰ ਵਿੱਚ ਬੁੱਢਾ ਦਲ ਦੀ ਛਾਉਣੀ ਸਥਾਪਤ ਹੋਈ ਹੈ, ਜਿਸ ਲਈ ਮੈਂ ਸਭ ਨੂੰ ਵਧਾਈ ਦੇਂਦਾ ਹਾਂ। ਇਸ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਭਾਈ ਸੁਲਤਾਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਬੁੱਢਾ ਦਲ ਦੇ ਹੈਡ ਗ੍ਰੰਥੀ ਬਾਬਾ ਮੱਘਰ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਭਾਈ ਦਲੀਪ ਸਿੰਘ ਫੱਕਰ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਬਾਬਾ ਦੀਪ ਸਿੰਘ ਸ਼ਹੀਦ ਮਿਸਲ ਤਰਨਾਦਲ ਬਾਬਾ ਬਕਾਲਾ ਤੋਂ ਬਾਬਾ ਜੋਗਾ ਸਿੰਘ, ਬਾਬਾ ਜੈਮਲ ਸਿੰਘ ਅਤੇ ਬਾਬਾ ਬਿਧੀਚੰਦ ਸੰਪਰਦਾ ਵੱਲੋਂ ਬਾਬਾ ਨਿਹਾਲ ਸਿੰਘ, ਦਮਦਮੀ ਟਕਸਾਲ ਵੱਲੋਂ ਬਾਬਾ ਸੁਖਦੇਵ ਸਿੰਘ, ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਨੇ ਗੁਰਇਤਿਹਾਸ ਦੀ ਸੰਗਤਾਂ ਨਾਲ ਸਾਂਝ ਪਾਈ। ਜਥੇ: ਲਖਵਿੰਦਰ ਸਿੰਘ ਪਾਰਸ, ਭਾਈ ਗੁਰਚਰਨ ਸਿੰਘ ਸਿਵਿਆਂ ਦੇ ਢਾਡੀ ਜਥਿਆਂ ਨੇ ਇਤਿਹਾਸ ਦੀਆਂ ਬੀਰਰਸ ਵਾਰਾਂ ਨਾਲ ਸੰਗਤ ਨੂੰ ਜੋੜਿਆ। ਅੱਜ ਦੇ ਇਸ ਸਮਾਗਮ ਵਿੱਚ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ ਬਰਸੀ ਮੌਕੇ ਵੱਖ-ਵੱਖ ਗੱਤਕਾ ਟੀਮਾਂ ਨੇ ਗੱਤਕੇ ਦੇ ਜੌਹਰ ਦਿਖਾਏ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਆਈਆਂ ਸਖ਼ਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿਚ ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਵੱਸਣ ਸਿੰਘ ਮੜੀਆਂਵਾਲੇ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ, ਬਾਬਾ ਇੰਦਰ ਸਿੰਘ, ਬਾਬਾ ਕਰਮ ਸਿੰਘ ਰਾਜਪੁਰਾ, ਬਾਬਾ ਜਰਨੈਲ ਸਿੰਘ ਬਰੇਟਾ, ਬਾਬਾ ਜਗਜੀਤ ਸਿੰਘ ਮਾਨਸਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਅਰਜਨ ਸਿੰਘ ਸ਼ਿਵਜੀ, ਬਾਬਾ ਭਗਤ ਸਿੰਘ ਗੁਰਦੁਆਰਾ ਬਾਬਾ ਫੂਲਾ ਸਿੰਘ, ਸ. ਪਰਮਜੀਤ ਸਿੰਘ ਬਾਜਵਾ, ਬਾਬਾ ਗੁਰਸ਼ੇਰ ਸਿੰਘ, ਬਾਬਾ ਗੁਰਪ੍ਰੀਤ ਸਿੰਘ ਮੁਮਤਾਜਗੜ੍ਹ, ਬਾਬਾ ਭਾਈ ਮੇਜਰ ਸਿੰਘ ਮੁਖਤਿਆਰੇਆਮ, ਬਾਬਾ ਦਰਸ਼ਨ ਸਿੰਘ, ਭਾਈ ਸੁਖਵਿੰਦਰ ਸਿੰਘ ਮੋਰ, ਭਾਈ ਸਰਵਣ ਸਿੰਘ ਮਝੈਲ, ਭਾਈ ਹਰਪ੍ਰੀਤ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਛਿੰਦਾ ਸਿੰਘ ਭਿਖੀਵਿੰਡ, ਬਾਬਾ ਖੜਕ ਸਿੰਘ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਸੁਖਦੇਵ ਸਿੰਘ ਸਮਾਣਾ, ਬਾਬਾ ਵਿਸ਼ਵ ਪ੍ਰਤਾਪ ਸਿੰਘ, ਬਾਬਾ ਮਲੂਕ ਸਿੰਘ, ਬਾਬਾ ਦਲੇਰ ਸਿੰਘ, ਭਾਈ ਰਣਜੋਧ ਸਿੰਘ ਆਦਿ ਹਾਜ਼ਰ ਸਨ।