ਬੈਂਕਾਂ ਨੇ ਤਰਜੀਹੀ ਖੇਤਰ ਵਿੱਚ 4929 ਕਰੋੜ ਰੁਪਏ ਦੇ ਕਰਜ਼ੇ ਵੰਡੇ

  • ਬਰਨਾਲਾ ਵਿਖੇ ਬੈਂਕਰਜ਼ ਦੀ ਜ਼ਿਲ੍ਹਾ ਸਲਾਹਕਾਰ ਸੰਮਤੀ ਦੀ ਤਿਮਾਹੀ ਮੀਟਿੰਗ
  • ਵਧੀਕ ਡਿਪਟੀ ਕਮਿਸ਼ਨਰ ਨੇ ਬਕਾਇਆ ਕਰਜ਼ਾ ਕੇਸ ਨਿਬੇੜਨ ਦੇ ਦਿੱਤੇ ਆਦੇਸ਼

ਬਰਨਾਲਾ, 26 ਜੂਨ 2024 : ਸਟੇਟ ਬੈਂਕ ਆਫ਼ ਇੰਡੀਆ ਲੀਡ ਬੈਂਕ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹੇ ਦੀ 69ਵੀਂ ਮਾਰਚ 2024 ਤੱਕ ਦੀ ਖ਼ਤਮ ਹੋਈ ਤਿਮਾਹੀ ਦੀ ਜ਼ਿਲ੍ਹਾ ਸਲਾਹਕਾਰ ਸੰਮਤੀ ਅਤੇ ਜ਼ਿਲ੍ਹਾ ਸਲਾਹਕਾਰ ਰੀਵਿਊ ਸੰਮਤੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਮੈਡਮ ਅਨੁਪ੍ਰਿਤਾ ਜੌਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਾਲ 2023-24 ਦੀ ਮਾਰਚ 2024 ਦੀ ਤਿਮਾਹੀ ਤੱਕ ਕਰਜ਼ਾ ਯੋਜਨਾ ਅਧੀਨ ਕਰਜ਼ਿਆਂ ਦੀ ਵੰਡ ਅਤੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਸ਼੍ਰੀ ਅੰਬੁਜ ਕੁਮਾਰ, ਲੀਡ ਡਿਸਟ੍ਰਿਕਟ ਮੈਨੇਜਰ, ਬਰਨਾਲਾ ਨੇ ਮੀਟਿੰਗ ਦਾ ਏਜੰਡਾ ਪੇਸ਼ ਕਰਦੇ ਹੋਏ ਦੱਸਿਆ ਕਿ 2023-24 ਦੀ ਯੋਜਨਾ ਅਧੀਨ ਬਰਨਾਲਾ ਜ਼ਿਲ੍ਹੇ ਵਿੱਚ ਬੈਂਕਾਂ ਨੇ ਮਾਰਚ 2024 ਦੀ ਖ਼ਤਮ ਹੋਣ ਵਾਲੀ ਤਿਮਾਹੀ ਤੱਕ ਤਰਜ਼ੀਹੀ ਖੇਤਰ ਵਿੱਚ 4929 ਕਰੋੜ ਰੁਪਏ ਦੇ ਕਰਜ਼ੇ ਵੰਡੇ, ਜਿਸ ਵਿੱਚ ਸਭ ਤੋਂ ਵੱਧ ਖੇਤੀਬਾੜ੍ਹੀ ਖੇਤਰ ਲਈ 3414 ਕਰੋੜ ਰੁਪਏ ਦੇ ਕਰਜ਼ੇ ਵੰਡੇ। ਰਿਜ਼ਰਵ ਬੈਂਕ ਦੇ ਤੈਅ ਮਾਣਕਾਂ ਅਨੁਸਾਰ ਬੈਂਕਾਂ ਦੀ ਕਰਜਾ ਜਮ੍ਹਾਂ ਅਨੁਪਾਤ 60 ਪ੍ਰਤੀਸ਼ਤ ਹੋਣੀ ਜ਼ਰੂਰੀ ਹੈ। ਬਰਨਾਲਾ ਜ਼ਿਲ੍ਹੇ ਦੀ ਇਹ ਅਨੁਪਾਤ 80.12 ਪ੍ਰਤੀਸ਼ਤ ਹੈ ਜ਼ੋ ਕਿ ਇਸ ਨਾਲੋਂ ਕਿਤੇ ਵੱਧ ਹੈ। ਏਡੀਸੀ ਮੈਡਮ ਅਤੇ ਸ਼੍ਰੀ ਵਿਨੋਦ ਕੁਮਾਰ ਏਜੀਐਮ ਆਰਬੀਆਈ ਨੇ ਕੁਝ ਸਰਕਾਰੀ ਬੈਂਕਾਂ ਦੀ ਘੱਟ ਕਰਜ਼ਾ ਜਮਾਂ ਅਨੁਪਾਤ ਅਤੇ ਟੀਚਿਆਂ ਤੋਂ ਘੱਟ ਕਰਜ਼ੇ ਦੇਣ ਵਾਲੇ ਚਿੰਤਾ ਦਾ ਪ੍ਰਗਟਾਵਾ ਕੀਤਾ। ਏਡੀਸੀ ਨੇ ਬੈਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਰਜ਼ੇ ਦੀਆਂ ਅਰਜ਼ੀਆਂ ਦਾ ਜਲਦ ਨਿਪਟਾਰਾ ਕਰਨ ਅਤੇ ਕੋਈ ਵੀ ਅਰਜ਼ੀ ਬਿਨ੍ਹਾਂ ਕਾਰਨ ਵਾਪਿਸ ਨਾ ਕੀਤੀ ਜਾਵੇ। ਏਡੀਸੀ ਨੇ ਸਾਰੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀਐਮਜੇਜੇਬੀਵਾਈ ਅਤੇ ਪੀਐਮਐਸਬੀਵਾਈ ਦੇ ਵੱਧ ਤੋਂ ਵੱਧ ਬੀਮੇ ਕੀਤੇ ਜਾਣ। ਏਡੀਸੀ ਨੇ ਬੈਂਕਾਂ ਕੋਲੋ ਵੱਖ-ਵੱਖ ਸਰਕਾਰੀ ਮਹਿਕਮਿਆਂ ਦੀਆਂ ਪੈਡਿੰਗ ਪਈਆਂ ਕਰਜ਼ੇ ਦੀਆਂ ਦਰਖ਼ਾਸਤਾਂ ਦਾ ਸਖ਼ਤੀ ਨਾਲ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਕਿਹਾ। ਸ਼੍ਰੀ ਅੰਬੁਜ ਕੁਮਾਰ, ਲੀਡ ਡਿਸਟ੍ਰਿਕਟ ਮੈਨੇਜਰ ਬਰਨਾਲਾ ਨੇ ਦੱਸਿਆ ਕਿ ਪੀਐਮਐਫਐਮਈ ਦੀ ਸਕੀਮ ਅਧੀਨ ਬਰਨਾਲਾ ਜ਼ਿਲ੍ਹੇ ਦੀ ਕਾਰਗੁਜ਼ਾਰੀ ਬਹੁਤ ਹੀ ਵਧੀਆ ਹੈ ਜਿਸ ਵਿੱਚ ਹੁਣ ਤੱਕ ਲਗਭਗ 75.86 ਕਰੋੜ ਰੁਪਏ ਦੇ 219 ਕਰਜ਼ੇ ਹੋ ਚੁੱਕੇ ਹਨ। ਇਸ ਮੀਟਿੰਗ ਵਿੱਚ ਸ਼੍ਰੀ ਗੁਰਪ੍ਰੀਤ ਸਿੰਘ ਡੀਡੀਐਮ ਨਾਬਾਰਡ ਵੀ ਮੌਜੂਦ ਸਨ। ਇਸ ਮੀਟਿੰਗ ਵਿੱਚ ਸ਼੍ਰੀ ਵਿਸ਼ਵਜੀਤ ਮੁਖਰਜੀ ਡਾਇਰੈਕਟਰ ਐਸਬੀHmਆਈ ਆਰਸੈਟੀ ਬਰਨਾਲਾ ਨੇ ਵੀ ਆਪਣਾ ਏਜੰਡਾ ਪੇਸ਼ ਕੀਤਾ ਜਿਸ ਵਿੱਚ ਉਹਨਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਐਸਬੀਆਈ ਆਰਸੈਟੀ ਪੇਂਡੂ ਖੇਤਰ ਵਿੱਚ ਲੋਕਾਂ ਨੂੰ ਟੇ੍ਰਨਿੰਗ ਦੇ ਕੇ ਰੋਜ਼ਗਾਰ ਮੁਹੱਇਆ ਕਰਵਾ ਰਹੇ ਹਨ। ਇਸ ਤੋਂ ਇਲਾਵਾ ਏਡੀਸੀ ਮੈਡਮ ਨੇ ਸਾਲ 2024-25 ਲਈ ਡੀਸੀਪੀ (ਡਿਸਟ੍ਰਿਕਟ ਕਰੈਡਿਟ ਪਲਾਨ) ਵੀ ਜਾਰੀ ਕੀਤਾ