ਬੀ.ਸੀ.ਐੱਮ. ਆਰੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੀ.ਏ.ਯੂ. ਦਾ ਦੌਰਾ

ਲੁਧਿਆਣਾ 16 ਅਪ੍ਰੈਲ : ਬੀ.ਸੀ.ਐੱਮ. ਆਰੀਆ ਇੰਟਰਨੈਸ਼ਨਲ ਸਕੂਲ, ਸ਼ਾਸ਼ਤਰੀ ਨਗਰ, ਲੁਧਿਆਣਾ ਦੇ ਛੋਟੇ ਵਿਦਿਆਰਥੀਆਂ ਵੱਲੋਂ 7 ਅਧਿਆਪਕਾਂ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਇੱਕ ਰੋਜ਼ਾ ਦੌਰਾ ਕੀਤਾ ਗਿਆ। ਜਿਸ ਵਿੱਚ ਨਰਸਰੀ ਐੱਲ ਕੇ ਜੀ ਅਤੇ ਯੂ ਕੇ ਜੀ ਦੇ ਕੁੱਲ 146 ਵਿਦਿਆਰਥੀ ਸ਼ਾਮਲ ਸਨ। ਡਾ. ਆਸ਼ੂ ਤੂਰ ਨੇ ਵਿਦਿਆਰਥੀਆਂ ਨੂੰ ਰਸਮੀ ਤੌਰ ਤੇ ਜੀ ਆਇਆ ਕਿਹਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਡਾ. ਆਸ਼ੂ ਤੂਰ ਅਤੇ ਸ਼੍ਰੀ ਵਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪੇਂਡੂ ਸੱਭਿਅਤਾ ਦੇ ਅਜਾਇਬ ਘਰ ਦਾ ਦੌਰਾ ਕਰਵਾਇਆ ਅਤੇ ਇਸ ਅਜਾਇਬ ਘਰ ਵਿੱਚ ਵਿਦਿਆਰਥੀਆਂ ਨੇ ਪੰਜਾਬ ਦੇ ਪੁਰਾਣੇ ਸੱਭਿਆਚਾਰ ਅਤੇ ਖੇਤੀਬਾੜੀ ਨਾਲ ਜੁੜੀਆਂ ਚੀਜ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਹ ਦੌਰਾ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਅਤੇ ਮੁਖੀ ਪਸਾਰ ਸਿੱਖਿਆ ਵਿਭਾਗ  ਡਾ. ਕੁਲਦੀਪ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।