2027 ਦੀਆਂ ਚੋਣਾਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਬਣਾਇਆ ਜਾਵੇਗਾ ਮੁੱਖ ਮੰਤਰੀ  : ਸਰਬਜੀਤ ਸਿੰਘ ਖਾਲਸਾ 

ਤਲਵੰਡੀ ਸਾਬੋ, 13 ਅਪ੍ਰੈਲ 2025 : ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਦਮਦਮਾ ਸਾਹਿਬ ਵਿਖੇ ਰੱਖੀ ਗਈ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਪਾਰਲੀਮੈਂਟ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਐਲਾਨ ਕੀਤਾ ਗਿਆ, ਉਨ੍ਹਾਂ ਦੀ ਪਾਰਟੀ ਵਿਧਾਨ ਸਭਾ 2027 ਦੀਆਂ ਚੋਣਾਂ ਵਿੱਚ ਘੱਟੋ ਘੱਟ 70 ਸੀਟਾਂ ਤੇ ਜਿੱਤ ਦਰਜ ਕਰੇਗੀ ਅਤੇ ਮੁੱਖ ਮੰਤਰੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਮਾਲਵਾ ਖੇਤਰ ਤੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਬਣਾਇਆ ਜਾਵੇਗਾ। ਇਹ ਦਾਅਵਾ ਸਰਬਜੀਤ ਖਾਲਸਾ ਵੱਲੋਂ ਕੀਤਾ ਗਿਆ ਹੈ ਕਿ ਉਹ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ 'ਤੇ ਰਾਸ਼ਟਰੀ ਸੁਰੱਖਿਆ ਐਕਟ (NSA) ਲਾਗੂ ਕੀਤਾ ਗਿਆ ਹੈ ਜੋ ਕਿ ਅਜੇ ਵਧਾਇਆ ਨਹੀਂ ਗਿਆ ਹੈ। ਉਨ੍ਹਾਂ ਦੇ ਸਾਥੀਆਂ ਤੋਂ NSA ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਹੈ। ਹਾਲੀਆ ਖਬਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੀ NSA ਹਟਾਉਣ ਦੀ ਕਾਰਵਾਈ ਚੱਲ ਰਹੀ ਹੈ, ਜਿਸ ਦੀ ਸੁਣਵਾਈ ਹਾਈਕੋਰਟ ਵਿੱਚ ਹੋ ਰਹੀ ਹੈ। ਜੇਕਰ ਅੰਮ੍ਰਿਤਪਾਲ ਸਿੰਘ ਉੱਤੇ ਲਾਗੂ NSA ਹਟਾ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਰਿਹਾਈ ਮਿਲਦੀ ਹੈ, ਤਾਂ ਉਹ ਚੋਣ ਲੜਨਗੇ ਅਤੇ ਸਰਕਾਰ ਬਣਾਉਣਗੇ।