
ਰਾਏਕੋਟ, 13 ਮਾਰਚ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਫੇਰੂਰਾਈਂ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਬਲਾਕ ਰਾਏਕੋਟ ਦੇ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਅਤੇ ਉਨ੍ਹਾਂ ਨੂੰ ਆਉਂਦੀਆਂ ਸਮੱਸਿਆਵਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀੋਟਿੰਗ ਵਿੱਚ ਜਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਜਿਲ੍ਹਾ ਆਗੂ ਤਾਰਾ ਸਿੰਘ ਅੱਚਰਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਨੇ ਕਿਹਾ ਕਿ ਕਿਸਾਨੀ ਹੱਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਨੂੰ ਜੱਥੇਬੰਦ ਹੋਣਾ ਜਰੂਰੀ ਹੈ, ਕਿਉਂਕਿ ਜੇਕਰ ਸਾਰੇ ਕਿਸਾਨ, ਮਜ਼ਦੂਰ ਜੱਥੇਬੰਦਕ ਤੌਰ ਤੇ ਆਪਣੀਆਂ ਮੰਗਾਂ ਲਈ ਲੜਾਈ ਲੜ੍ਹਨਗੇ ਫਿਰ ਹੀ ਸਰਕਾਰਾਂ ਨੂੰ ਮੰਗਾਂ ਮਨਾਉਣ ਲਈ ਮਜ਼ਬੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਜੱਥੇਬੰਂਦੀਆਂ ਨਾਲ ਜੁੜਨ। ਉਕਤ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਸਰਕਾਰੀ ਮੰਡੀਆਂ ਵਿੱਚ ਹੀ ਵੇਚਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸੀਜਨ ਵਿੱਚ ਪ੍ਰਾਈਵੇਟ ਮੰਡੀਆਂ ਵਿੱਚ ਕਣਕ ਦੀ ਫਸਲ ਨੂੰ ਵੱਧ ਭਾਅ ਦੇ ਖ੍ਰੀਦਿਆ ਜਾਵੇਗਾ, ਪਰ ਲੋਕ ਲਾਲਚ ਵਿੱਚ ਨਾ ਆਉਣ। ਉਨ੍ਹਾਂ ਤੋਂ ਇਲਾਵਾ ਤਾਰਾ ਸਿੰਘ ਅੱਚਰਵਾਲ ਨੇ ਕਿਹਾ ਕਿ ਬੀਕੇਯੂ (ਏਕਤਾ) ਡਕੌਂਦਾ ਨੂੰ ਹੋਰ ਮਜ਼ਬੂਤ ਕਰਨ ਲਈ ਜਿਲ੍ਹਾ ਲੁਧਿਆਣਾ ਵਿੱਚ ਹੋਰ ਇਕਾਈਆਂ ਸਥਾਪਿਤ ਕੀਤੀਆਂ ਜਾਣਗੀਆਂ। ਇਸ ਮੌਕੇ ਸੋਨੀ ਸਿੰਘ ਧੂਰਕੋਟ ਦੇ ਯਤਨਾਂ ਸਦਕਾ ਪਿੰਡ ਫੇਰੂਰਾਈਂ ਦੀ ਪਿੰਡ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿੱਚ ਅਮਨਜੀਤ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਜਸਵੰਤ ਸਿੰਘ ਜਨਰਲ ਸਕੱਤਰ, ਜਗਦੇਵ ਸਿੰਘ ਖ਼ਜ਼ਾਨਚੀ, ਹਰਬੰਸ ਸਿੰਘ ਮੀਤ ਪ੍ਰਧਾਨ, ਮਨਦੀਪ ਸਿੰਘ ਮੈਂਬਰ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਕੁਲਦੀਪ ਸਿੰਘ ਹੈਪੀ, ਕੁਲਜੀਤ ਸਿੰਘ, ਸੌਨੀ ਫੈਰੂਰਾਈ, ਤਸਦੀਪ ਸਿੰਘ, ਗੋਬਿੰਦ ਰਾਏ, ਪਲਵਿੰਦਰ ਸਿੰਘ, ਗੁਰਜੰਟ ਸਿੰਘ, ਰਛਪਾਲ ਸਿੰਘ, ਬੇਅੰਤ ਸਿੰਘ ਸਮੇਤ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਨਵੀਂ ਚੁਣੀ ਇਕਾਈ ਦਾ ਪ੍ਰਧਾਨ ਜਗਤਰ ਸਿੰਘ ਦੇਹੜਕਾ, ਗੁਰਮਿੰਦਰ ਸਿੰਘ ਗੋਗੀ ਭੁੱਲਰ, ਤਾਰਾ ਸਿੰਘ ਅੱਚਰਵਾਲ, ਸਰਬਜੀਤ ਸਿੰਘ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੋਨੀ ਧੂਰਕੋਟ, ਬਿੰਦਰ ਔਲਖ, ਜਸਵਿੰਦਰ ਸਿੰਘ ਧੂਰਕੋਟ ਵੀ ਹਾਜ਼ਰ ਸਨ।