ਵਿਸ਼ਵ ਹਿੰਦੂ ਪ੍ਰੀਸ਼ਦ ਦੇ ਲੀਡਰ ਦਾ ਬੇਰਹਿਮੀ ਨਾਲ ਕਤਲ 

ਨੰਗਲ, 13 ਅਪ੍ਰੈਲ : ਨੰਗਲ ਰੇਲਵੇ ਰੋਡ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਲੀਡਰ ਵਿਕਾਸ ਪ੍ਰਭਾਕਰ ਦਾ ਦੋ ਨੌਜਵਾਨਾਂ ਦੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦਿਨ-ਦਿਹਾੜੇ ਹੋਈ ਹੱਤਿਆ ਦੀ ਘਟਨਾ ਨੂੰ ਲੈ ਕੇ ਰੇਲਵੇ ਰੋਡ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ। ਪੁਲਸ ਨੇ ਤੁਰੰਤ ਹਰਕਤ ‘ਚ ਆ ਕੇ ਜਾਂਚ ਸ਼ੁਰੂ ਕਰ ਦਿੱਤੀ ਪਰ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ ਹੈ। ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਦੇ ਵਧੀਕ ਡੀਐਸਪੀ ਅਜੇ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਰੇਲਵੇ ਰੋਡ ਇਲਾਕੇ ਵਿੱਚ ਹੋਏ ਇਸ ਕਤਲ ਦਾ ਪਤਾ ਲਗਾਉਣ ਲਈ ਆਸ-ਪਾਸ ਲੱਗੇ ਸੀਸੀਟੀਵੀ ਦੀ ਫੁਟੇਜ ਇਕੱਠੀ ਕੀਤੀ ਜਾ ਰਹੀ ਹੈ।