ਮੋਗਾ, 06 ਮਾਰਚ : ਆਈਟੀਆਈ ਮੋਗਾ ਦੇ ਨਜਦੀਕ ਇੱਕ ਸੜਕ ਹਾਦਸਾ ਵਾਪਰਨ ਕਰਕੇ ਇੱਕ ਨੌਜਵਾਨ ਲੜਕੀ ਦੀ ਮੌਤ ਹੋਣ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆ ਮ੍ਰਿਤਕ ਲੜਕੀ ਦੇ ਜਖ਼ਮੀ ਪਿਤਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਸਮਾਲਸਰ ਤੋਂ ਮੋਗਾ ਤੋਂ ਦਵਾਈ ਲੈਣ ਲਈ ਅ ਰਹੇ ਸਨ, ਕਿ ਜਦੋਂ ਉਹ ਆਈਟੀਆਈ ਦੇ ਨੇੜੇ ਆਏ ਤਾਂ ਲੁਧਿਆਣਾ ਤੋਂ ਮੋਗਾ ਬੱਸ ਸਟੈਂਡ ਵੱਲ ਨੂੰ ਜਾ ਰਹੀ ਬੱਸ ਨੇ ਮੋਟਰਸਾਈਕਲ ਨੂੰ ਪਿੱਛੇ ਤੋਂ ਮਾਰੀ ਟੱਕਰ, ਜਿਸ ਕਾਰਨ ਮੋਟਰਸਾਈਕਲ ਤੇ ਸਵਾਰ ਲੜਕੀ ਨਵਨੀਤ ਕੌਰ (23) ਦੀ ਮੌਤ ਹੋ ਗਈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਬੱਸ ਅਤੇ ਬੱਸ ਦੇ ਕੰਡਕਟਰ ਨੂੰ ਹਿਰਾਸਤ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਜ਼ਖ਼ਮੀ ਪਿਤਾ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ।