ਸੀ-ਪਾਈਟ ਕੈਂਪ, ਬੋੜਾਵਾਲ (ਮਾਨਸਾ) ਵੱਲੋਂ ਆਰਮੀ ਅਗਨੀਵੀਰ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਦਿੱਤੀ ਜਾਵੇਗੀ ਮੁਫਤ ਸਿਖਲਾਈ

ਬਰਨਾਲਾ, 16 ਫਰਵਰੀ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ - ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਨੌਜਵਾਨਾਂ ਵਾਸਤੇ ਏ.ਆਰ.ਓ ਪਟਿਆਲਾ ਵਿਖੇ ਹੋ ਰਹੀ ਆਰਮੀ ਅਗਨੀਵੀਰ ਦੀ ਭਰਤੀ ਰੈਲੀ ਲਈ ਮੁਫਤ ਪੂਰਵ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਭਰਤੀ ਦੇਖਣ ਲਈ ਪਹਿਲਾ ਆਰਮੀ ਦੀ ਵੈਬਸਾਈਟ Joinindianarmy.nic.in ‘ਤੇ ਆਨ-ਲਾਈਨ ਅਪਲਾਈ ਕਰਨਾ ਜਰੂਰੀ ਹੈ । ਭਾਰਤ ਸਰਕਾਰ ਵੱਲੋਂ ਸਾਲ 2024-25 ਲਈ ਆਰਮੀ ਦੀ ਅਗਨੀਵੀਰ ਦੀ ਭਰਤੀ ਲਈ ਰਜਿਸਟ੍ਰੇਸ਼ਨ ਮਿਤੀ 13-ਫਰਵਰੀ-2024 ਤੋਂ ਸ਼ੁਰੂ ਹੋ ਕੇ  22-ਮਾਰਚ-2024 ਤੱਕ ਹੋਣੀ ਹੈ । ਆਰਮੀ ਅਗਨੀਵੀਰ ਭਰਤੀ ਦਾ ਆਨਲਾਈਨ ਲਿਖਤੀ ਪੇਪਰ ਮਿਤੀ 22 ਅਪ੍ਰੈਲ 2024 ਨੂੰ ਹੋਵੇਗਾ। ਉਹਨਾਂ ਦੱਸਿਆ ਕਿ ਉਕਤ ਜ਼ਿਲ੍ਹਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਮਿਤੀ 20, ਫਰਵਰੀ 2024 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ  ਸੀ-ਪਾਈਟ ਕੈਂਪ, ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ ਵਿਖੇ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ,ਅਧਾਰ ਕਾਰਡ ਦੀ ਫੋਟੋ ਕਾਪੀ,ਆਰਮੀ ਲਈ ਆਨ-ਲਾਈਨ ਅਪਲਾਈ ਕੀਤੇ ਸਰਟੀਫਿਕੇਟ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ ਸਮੇਤ ਨਿੱਜੀ ਤੌਰ ‘ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ| ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 90563-35220, 97792-50214  ‘ਤੇ ਸੰਪਰਕ ਕੀਤਾ ਜਾ ਸਕਦਾ ਹੈ।