ਸੀ-ਪਾਈਟ ਕੈਂਪ, ਬੋੜਾਵਾਲ ਵੱਲੋਂ ਆਰਮੀ ਅਗਨੀਵੀਰ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਦਿੱਤੀ ਜਾਵੇਗੀ ਮੁਫਤ ਸਿਖਲਾਈ

ਬਰਨਾਲਾ, 19 ਜੂਨ 2024 : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਸਿਖ਼ਲਾਈ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ - ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਜਿਨ੍ਹਾਂ ਯੁਵਕਾਂ ਨੇ ਆਰਮੀ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਕਰ ਲਿਆ ਹੈ, ਉਨ੍ਹਾਂ ਨੂੰ ਫਿਜੀਕਲ ਫੀਜ਼ੀਕਲ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ ਅਤੇ ਉਕਤ ਜ਼ਿਲ੍ਹਿਆਂ ਦੇ ਯੁਵਕਾਂ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਲਿਖਤੀ ਪੇਪਰ ਦੀ ਤਿਆਰੀ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੁਫਤ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਭਰਤੀ ਹੋਣ ਦੇ ਚਾਹਵਾਨ ਯੁਵਕ 21 ਜੂਨ 2024 ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ ਸਹੀ 9 ਵਜੇ ਸੀ-ਪਾਈਟ ਕੈਂਪ, ਬੋੜਾਵਾਲ ਵਿਖੇ ਨਿੱਜੀ ਤੌਰ 'ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰੇਜਿਸਟ੍ਰੇਸ਼ਨ ਕਰਵਾਉਣ ਲਈ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਗਨੀਵੀਰ ਐਡਮਿਟ ਕਾਰਡ ਦੀ ਫੋਟੋ ਕਾਪੀ, ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਲਈ ਕੀਤਾ ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 2 ਤਾਜਾ ਪਾਸਪੋਰਟ ਸਾਈਜ ਫੋਟੋ ਲੈ ਕੇ ਆਉਣਾ ਜ਼ਰੂਰੀ ਹੈ। ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 90563-35220 ਅਤੇ 98148-50214  'ਤੇ ਸੰਪਰਕ ਕੀਤਾ ਜਾ ਸਕਦਾ ਹੈ।