ਕੈਬਨਿਟ ਮੰਤਰੀ ਜੌੜੇਮਾਜਰਾ ਡੇਰਾ ਦੁਫੇੜਾ ਸਾਹਿਬ ਵਿਖੇ ਹੋਏ ਨਤਮਸਤਕ

  • ਜੋੜੇਮਾਜਰਾ ਨੇ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਤੋਂ ਲਿਆ ਆਸ਼ੀਰਵਾਦ

ਫ਼ਤਹਿਗੜ੍ਹ ਸਾਹਿਬ, 19 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਅੱਜ ਡੇਰਾ ਦੁਫੇੜਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਬਾਬਾ ਰਾਮ ਸਿੰਘ ਗੰਢੂਆ ਵਾਲਿਆਂ ਤੋਂ ਆਸ਼ੀਰਵਾਦ ਹਾਸਲ ਕੀਤਾ। ਇਸ ਮੌਕੇ ਸ. ਜੌੜੇਮਾਜਰਾ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਕਾਰਨ ਦੁਨੀਆਂ ਭਰ ਵਿੱਚ ਜਾਣੀ ਜਾਂਦੀ ਹੈ ਅਤੇ ਇਸ ਧਰਤੀ ਤੇ ਸਮੇਂ-ਸਮੇਂ ਕਈ ਮਹਾਨ ਸਖਸ਼ੀਅਤਾਂ ਨੇ ਮਾਨਵਤਾ ਦੀ ਭਲਾਈ ਲਈ ਮਹਾਨ ਕਾਰਜ ਕੀਤੇ ਹਨ ਅਤੇ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਇਸ ਲੜੀ ਨੂੰ ਪੂਰੀ ਸ਼ਿਦੱਤ ਨਾਲ ਅੱਗੇ ਤੋਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਜਿਥੇ ਪੰਥ ਦੀ ਚੜ੍ਹਦੀ ਕਲਾ ਲਈ ਅਹਿਮ ਭੂਮਿਕਾ ਅਦਾ ਕਰ ਰਹੇ ਹਨ ਉਥੇ ਹੀ ਬਾਬਾ ਜੀ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਵਿਸ਼ੇਸ਼ ਯੋਗਦਾਨ ਪਾ ਰਹੇ ਹਨ ਜੋ ਕਿ ਇੱਕ ਮਹਾਨ ਕਾਰਜ ਹੈ। ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਮੌਕਾ ਮਿਲਦਾ ਹੈ ਡੇਚਾ ਗੰਢੂਆਂ ਵਿਖੇ ਆ ਕੇ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਤੋਂ ਆਸ਼ੀਰਵਾਦ ਹਾਸਲ ਕਰਦੇ ਹਨ ਤਾਂ ਜੋ ਉਹ ਲੋਕ ਭਲਾਈ ਦੇ ਕੰਮਾਂ ਲਈ ਦ੍ਰਿੜਤਾ ਨਾਲ ਅੱਗੇ ਵੱਧ ਸਕਣ। ਉਨ੍ਹਾਂ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਜਿਸ ਤਰ੍ਹਾਂ ਮਾਨਵਤਾ ਦੀ ਭਲਾਈ ਲਈ ਕਾਰਜ ਕਰ ਰਹੇ ਹਨ ਉਹ ਆਪਣੇ ਆਪ ਵਿੱਚ ਬੇਮਿਸਾਲ ਹੈ। ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।