ਮਾਨਸਾ : ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੇ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦੇ ਕਮਰਾ ਨੰਬਰ 9 ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਦੋਵੇਂ ਵਿਧਾਇਕਾਂ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੂੰ ਅਹੁਦਾ ਸੰਭਾਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ।