ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਫ਼ਰੌਰ ਵਿਖੇ ਕਰੀਅਰ ਟਾਕ

  • ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ
  • ਨੌਜਵਾਨਾਂ ਨਾਲ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਕਰਨ ਲਈ ਨੁਕਤੇ ਸਾਝੇਂ ਕੀਤੇ

ਖਮਾਣੋ, 09 ਸਤੰਬਰ 2024 : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਵਿਖੇ ਕਰੀਅਰ ਟਾਕ ਕਰਵਾਈ, ਜਿਸ ਵਿੱਚ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਆਪਣਾ ਕਰੀਅਰ ਚੁਣਨ ਬਾਬਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਿਊਰੋ ਦੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਭਾਗ ਵੱਲੋਂ ਚਲਾਏ ਜਾ ਰਹੇ ਅਦਾਰਿਆਂ ਜਿਵੇਂ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪਲੇਸਮੈਂਟ ਅਫਸਰ ਸ. ਜਸਵਿੰਦਰ ਸਿੰਘ ਨੇ ਨੌਜਵਾਨਾਂ ਨਾਲ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਕਰਨ ਲਈ ਨੁਕਤੇ ਸਾਝੇਂ ਕੀਤੇ ਗਏ ਅਤੇ  ਰੋਜ਼ਗਾਰ ਵਿਭਾਗ ਨਾਲ ਜੁੜਨ ਲਈ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਹਰੀਸ਼ ਚੰਦ ਮੀਨਾ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਕਰੀਅਰ ਟੀਚਰ ਦੀਪਾ ਸ਼ਰਮਾ ਤੋਂ ਇਲਾਵਾ ਸਕੂਲ ਸਟਾਫ ਮੈਂਬਰ ਹਾਜ਼ਰ ਸਨ।