ਪਿੰਡ ਦੀਵਾਨਾ ਸੱਦੋਵਾਲ ਅਤੇ ਪੰਡੋਰੀ ਵਿਖੇ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ
ਮਹਿਲ ਕਲਾਂ, 3 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਸੰਯੁਕਤ ਮੋਰਚੇ ਦੇ ਸੱਦੇ ਉਪਰ ਜ਼ੀਰਾ ਵਿਖੇ ਚੱਲ ਰਹੇ ਪੱਕੇ ਮੋਰਚੇ ਨੂੰ ਹਮਾਇਤ ਦੇਣ ਲਈ ਪੰਜਾਬ ਸਰਕਾਰ ਦੇ ਖਿਲਾਫ ਦੋ ਰੋਜਾ ਪੰਜਾਬ ਭਰ ਵਿਚ ਅਰਥੀ ਫੂਕ ਮੁਜ਼ਾਹਰੇ ਕਰਨ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਪਿੰਡ ਦੀਵਾਨਾ ਸੱਦੋਵਾਲ ਅਤੇ ਪੰਡੋਰੀ ਵਿਖੇ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕਰਦਿਆਂ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਾਣੀ ਨੂੰ ਦੂਸ਼ਿਤ ਕਰਨ ਅਤੇ ਵਾਤਾਵਰਣ ਨੂੰ ਗੰਧਲਾ ਕਰਨ ਵਾਲੀਆਂ ਫੈਕਟਰੀਆਂ ਨੂੰ ਬੰਦ ਕਰਨ ਦੀ ਮੰਗ ਕੀਤੀ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ ਜਰਨਲ ਸਕੱਤਰ ਕੁਲਜੀਤ ਸਿੰਘ ਵਜੀਦਕੇ ਰਾਜਪਾਲ ਸਿੰਘ ਪੰਡੋਰੀ ਗੁਰਜੰਟ ਸਿੰਘ ਦੀਵਾਨਾ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਨਹਿਰਾਂ ਅਤੇ ਦਰਿਆਵਾਂ ਦਾ ਪਾਣੀ ਕੋਪਰੇਟ ਘਰਾਣਿਆਂ ਨੂੰ ਵੇਚਣ ਲਈ ਕੁਦਰਤੀ ਪਾਣੀ ਅਤੇ ਵਾਤਾਵਰਨ ਨੂੰ ਗੰਧਲਾ ਕੀਤਾ ਜਾ ਰਿਹਾ ਕਿਉਂਕਿ ਹੱਕੀ ਮੰਗਾਂ ਨੂੰ ਲੈ ਕੇ ਕੜਾਕੇ ਦੀ ਠੰਢ ਦਿਨ-ਰਾਤ ਬੈਠੇ ਕਿਸਾਨਾਂ ਮਜ਼ਦੂਰਾਂ ਨੂੰ ਅਣਦੇਖਿਆ ਕਰ ਰਹੀਆਂ ਹਨ | ਆਪਣੇ-ਆਪ ਨੂੰ ਲੋਕ ਹਿਤੈਸ਼ੀ ਕਹਾਉਣ ਵਾਲੀ ਪੰਜਾਬ ਦੀ ਮਾਨ ਸਰਕਾਰ ਵੀ ਹਵਾ, ਪਾਣੀ, ਧਰਤੀ ਪ੍ਰਦੂਸ਼ਿਤ ਕਰਨ ਵਾਲੀਆਂ ਫੈਕਟਰੀਆਂ ਦੇ ਹੱਕ ਵਿਚ ਖੜੀ ਹੈ | ਉਨ੍ਹਾਂ ਕਿਹਾ ਕਿ ਜ਼ੀਰਾ ਵਿਖੇ ਫੈਕਟਰੀ ਬੰਦ ਕਰਵਾਉਣ ਲਈ ਸਾਂਝਾ ਮੋਰਚਾ ਪਿਛਲੇ ਲੰਮੇ ਸਮੇਂ ਤੋਂ ਮੋਰਚੇ 'ਤੇ ਬੈਠੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨੇ ਮੋਰਚਾ ਚੁਕਾਉਣ ਦੀ ਹਰ ਚਾਲ ਨੂੰ ਨਾਕਾਮਯਾਬ ਕੀਤਾ ਹੈ | ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਯੁਕਤ ਮੋਰਚੇ ਦੇ ਸੱਦੇ ਉਪਰ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ ਉਕਤ ਆਗੂਆਂ ਨੇ ਕਿਹਾ ਕਿ ਮੋਰਚੇ ਦੀ ਇਕੋ ਮੰਗ ਕੇ ਫੈਕਟਰੀ ਬੰਦ ਹੋਵੇ ਤਾਂ ਜੋ ਕਿ ਹਵਾ, ਪਾਣੀ, ਮਿੱਟੀ ਨੂੰ ਦੂਸ਼ਿਤ ਹੋਣ ਤੋਂ ਬਚ ਸਕਣ ਤੇ ਜਿਸ ਨਾਲ ਲੋਕਾਂ ਨੂੰ ਹੋ ਰਹੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਉਕਤ ਆਗੂਆਂ ਨੇ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਤੇ ਔਰਤਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਥੇਬੰਦੀ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ ਇਸ ਮੌਕੇ ਕਿਸਾਨ ਆਗੂ ਅਜਮੇਰ ਸਿੰਘ ਦੀਵਾਨਾ ਨਿਰਮਲ ਸਿੰਘ ਦਰਸ਼ਨ ਸਿੰਘ ਪੰਡੋਰੀ ਜੀਤ ਸਿੰਘ ਸੱਦੋਵਾਲ ਬਾਬਾ ਬਿੰਦਰ ਸਿੰਘ ਦੀਵਾਨਾ ਸੋਢਾ ਸਾਧੂ ਸਿੰਘ ਬੋਪਾਰਾਏ ਪਿਆਰਾ ਸਿੰਘ ਧਾਲੀਵਾਲ ਸ਼ਿੰਗਾਰਾ ਸਿੰਘ ਅਵਤਾਰ ਸਿੰਘ ਜੌਹਲ ਜਸਵੰਤ ਸਿੰਘ ਬੋਪਾਰਾਏ ਅਜਮੇਰ ਸਿੰਘ ਕਰਮਜੀਤ ਸਿੰਘ ਤਾਰਾ ਸਿੰਘ ਸੁਖਦੇਵ ਸਿੰਘ ਭਰਪੂਰ ਸਿੰਘ ਦਰਸ਼ਨ ਸਿੰਘ ਗੁਰਜੰਟ ਸਿੰਘ ਸੁਖਵਿੰਦਰ ਸਿੰਘ ਇੰਦਰਜੀਤ ਸਿੰਘ ਜੌਹਲ ਹਰਦੀਪ ਸਿੰਘ ਸੁਦਾਗਰ ਸਿੰਘ ਹੈਰੀ ਬਲਵਿੰਦਰ ਸਿੰਘ ਗਰੇਵਾਲ ਗੁਰਮੀਤ ਸਿੰਘ ਹਰਦੇਵ ਸਿੰਘ ਗਗਨਦੀਪ ਸਿੰਘ ਹੈਰੀ ਗੁਰਮੀਤ ਸਿੰਘ ਹਰਦੇਵ ਸਿੰਘ ਸਿਮਰਨਜੀਤ ਸਿੰਘ ਅਜੈਬ ਸਿੰਘ ਬਚਨ ਸਿੰਘ ਬਲੌਰ ਸਿੰਘ ਸਿੰਘ ਆਦਿ ਤੋਂ ਇਲਾਵਾ ਹੋਰ ਵਰਕਰ ਆਗੂ ਵੀ ਹਾਜ਼ਰ ਸਨ