
ਚਮਕੌਰ ਸਾਹਿਬ, 5 ਮਾਰਚ 2025 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਬੀਤੀ ਦੇਰ ਰਾਤ ਚਮਕੌਰ ਸਾਹਿਬ ਦੇ ਥਾਣਾ ਘੜੂੰਆਂ ਵਿਖੇ ਨਜ਼ਰਬੰਦ ਕਿਸਾਨਾਂ ਨੂੰ ਮਿਲਣ ਪੁੱਜੇ। ਜਿੱਥੇ ਉਨ੍ਹਾਂ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਚਰਨਜੀਤ ਸਿੰਘ ਚੰਨੀ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ “ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਹੱਕ ਦੇਣ ਦੀ ਬਜਾਏ ਬੁਖਲਾਹਟ ਵਿੱਚ ਆਕੇ ਉਹਨਾਂ ਤੇ ਜ਼ੁਲਮ ਕਰਨ ਦੇ ਰਾਹ ਤੁਰ ਪਿਆ ਹੈ। ਜਿਸਦੇ ਤਹਿਤ ਪੂਰੇ ਪੰਜਾਬ ਵਿੱਚ ਕਿਸਾਨ ਆਗੂਆਂ ਨੂੰ ਚੁੱਕ – ਚੁੱਕ ਤੇ ਥਾਣਿਆਂ, ਹਵਾਲਾਤਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਕਿਸਾਨ ਆਗੂਆਂ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਮੈਂ ਪੰਜਾਬ ਸਰਕਾਰ ਦੇ ਇਸ ਤਾਨਾਸ਼ਾਹੀ ਭਰੇ ਰਵਾਈਏ ਦੀ ਸਖ਼ਤ ਨਿਖੇਧੀ ਕਰਦਾ ਹਾਂ।