ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਕੂਲ ਵੈਨਾਂ ਦੀ ਚੈਕਿੰਗ, 3 ਸਕੂਲੀ ਵੈਨਾਂ ਦੇ ਚਲਾਨ

ਫਾਜ਼ਿਲਕਾ, 17 ਜੁਲਾਈ 2024 ; ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਵਿਖੇ ਆਤਮਵੱਲਭ ਸਕੂਲ ਦੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 03 ਸਕੂਲੀ ਵੈਨਾਂ ਦੇ ਚਲਾਨ ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ੀਆਂ ਦੇ ਬਾਹਰ ਗਰਿੱਲਾਂ ਲਾਜ਼ਮੀ ਹੋਣ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੋਕ ਲਾਜ਼ਮੀ, ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਮਰਜੰਸੀ ਤਾਕੀਆਂ (ਅੱਗੇ, ਪਿੱਛੇ) ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਈ ਲਾਜ਼ਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ। ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਟੀਮ ਦੇ ਮੈਂਬਰ ਅਜੈ ਸ਼ਰਮਾ ਲੀਗਲ ਕਮ ਪ੍ਰੋਬੇਸ਼ਨਲ ਅਫ਼ਸਰ, ਭੁਪਿੰਦਰਦੀਪ ਸਿੰਘ ਕਾਊਂਸਲਰ, ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਟ੍ਰੈਫਿਕ ਪੁਲਿਸ ਮਲਕੀਤ ਸਿੰਘ, ਸੁਰਿੰਦਰ, ਸੰਜੈ ਕੁਮਾਰ ਟਰਾਂਸਪੋਰਟ ਵਿਭਾਗ ਹਾਜ਼ਰ ਸਨ।