ਫਰੀਦਕੋਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ, ਦੋਵਾਂ ਗੈਂਗਸਟਰਾਂ ਨੂੰ ਤਿੰਨ ਪਿਸਤੌਲਾਂ ਸਮੇਤ ਕੀਤਾ ਕਾਬੂ  

ਫਰੀਦਕੋਟ, 07 ਅਪ੍ਰੈਲ : ਫਰੀਦਕੋਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ ਹੈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਤਿੰਨ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਦੋਹਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਕੋਈ ਵਾਰਦਾਤ ਕਰਨ ਫਰੀਦਕੋਟ ਆਏ ਸਨ। ਦੋਵੇਂ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇੱਕ ਦਾ ਨਾਮ ਵਿਪਲ ਪ੍ਰੀਤ ਅਤੇ ਦੂਜੇ ਦਾ ਨਾਮ ਕਰਨ ਉਰਫ਼ ਆਸ਼ੂ ਹੈ। ਜਾਣਕਾਰੀ ਮੁਤਾਬਕ ਦੋਵੇਂ ਗੈਂਗਸਟਰਾਂ ਦੀਆਂ ਲੱਤਾਂ 'ਚ ਗੋਲ਼ੀਆਂ ਲੱਗੀਆਂ ਹਨ। ਇਹ ਦੋਵੇਂ ਗੈਂਗਸਟਰ ਅਰਸ਼ ਡੱਲਾ ਦੇ ਸਾਥੀ ਦੱਸੇ ਜਾਂਦੇ ਹਨ। ਸੂਤਰਾਂ ਅਨੁਸਾਰ ਉਹ ਕਿਸੇ ਜੇਈ 'ਤੇ ਗੋਲ਼ੀ ਚਲਾਉਣ ਲਈ ਆਏ ਸਨ। ਪੁਲਿਸ ਨੇ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜਦੋਂ ਸਾਹਮਣਿਓਂ ਗੋਲ਼ੀਬਾਰੀ ਹੋਈ ਤਾਂ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਕਾਰਨ ਦੋਵਾਂ ਦੀਆਂ ਲੱਤਾਂ 'ਚ ਗੋਲੀ ਲੱਗੀ ਹੈ। ਦੋਵੇਂ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਫਰੀਦਕੋਟ ਸਬ-ਡਵੀਜ਼ਨ ਦੇ ਡੀ.ਐੱਸ.ਪੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਬਿਜਲੀ ਵਿਭਾਗ ਦੇ ਐਕਸਾਈਜ਼ ਵਿਭਾਗ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਮਿਲੇ ਇਨਪੁਟ ਦੇ ਆਧਾਰ 'ਤੇ ਦੋਸ਼ੀ ਅਨੂਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਬੰਧੀ ਮਿਲੀ ਜਾਣਕਾਰੀ ਦੇ ਆਧਾਰ 'ਤੇ ਸੀ.ਆਈ.ਏ ਦੀ ਟੀਮ ਫਰੀਦਕੋਟ ਆਈ ਸੀ ਅਤੇ ਅੱਜ ਦੋਸ਼ੀ ਵਿਪਨ ਪ੍ਰੀਤ ਸਿੰਘ ਵਾਸੀ ਜਲੰਧਰ ਫਰੀਦਕੋਟ ਵਿਖੇ ਇਸ ਹਾਦਸੇ ਨੂੰ ਅੰਜਾਮ ਦੇਣ ਲਈ ਆਇਆ ਸੀ ਪਰ ਸੀ.ਆਈ.ਏ ਦੀ ਮੁਸਤੈਦੀ ਕਾਰਨ ਇਸ ਤੋਂ ਪਹਿਲਾਂ ਹੀ ਸੀ.ਆਈ.ਏ. ਇਸ ਘਟਨਾ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ।