ਸੀ.ਐਮ.ਦੀ ਯੋਗਸ਼ਾਲਾ ਲੋਕਾਂ ਨੂੰ ਜੋੜ ਰਹੀ ਹੈ ਯੋਗ ਨਾਲ- ਡਿਪਟੀ ਕਮਿਸ਼ਨਰ

  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ ਲਈ ਦਿੱਤਾ ਸੱਦਾ
  • ਜਿਲ੍ਹੇ ‘ਚ 69 ਥਾਵਾਂ ‘ਤੇ ਚੱਲ ਰਹੀ ਹੈ ‘ਸੀ.ਐਮ. ਦੀ ਯੋਗਸ਼ਾਲਾ’

ਮਾਲੇਰਕੋਟਲਾ 14 ਜੂਨ 2024 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲਾਭ ਲੈਣ ਲਈ ਸੱਦਾ ਦਿੱਤਾ ।  ਉਨ੍ਹਾਂ ਦੱਸਿਆ ਕਿ ਸਰਕਾਰ ਦੁਆਰਾ ਰਾਜ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਨਿਵੇਕਲੀ ਪਹਿਲਕਦਮੀ ਕਰਾਰ ਕਰਦਿਆ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਯੋਗ ਅਧਿਆਪਕਾਂ ਦੁਆਰਾ ‘ਸੀਐੱਮ ਦੀ ਯੋਗਸ਼ਾਲਾ’ ਤਹਿਤ ਉਨ੍ਹਾਂ ਦੇ ਘਰਾਂ ਦੇ ਨੇੜੇ ਯੋਗਸ਼ਾਲਾਵਾਂ ਸਥਾਪਿਤ ਕਰਕੇ ਯੋਗ ਟ੍ਰੇਨਰਾਂ ਵਲੋਂ ਯੋਗ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 69 ਥਾਵਾਂ ਤੇ ਸਰਕਾਰ ਵੱਲੋਂ ਜ਼ਿਲ੍ਹੇ ਦੀ ਆਵਾਮ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਚਲਾਇਆ ਜਾ ਰਹੀਆਂ ਹਨ । ਉਨ੍ਹਾਂ ਹੋਰ ਦੱਸਿਆ ਕਿ ਮਾਲੇਰਕੋਟਲਾ 44 ਸਥਾਨਾਂ ਤੇ,ਅਮਰਗੜ੍ਹ ਵਿਖੇ 10 ਸਥਾਨਾਂ ਤੇ ਅਤੇ ਅਹਿਮਦਗੜ੍ਹ ਵਿਖੇ 15 ਸਥਾਨਾਂ ਤੇ ਮੁਫ਼ਤ ਸੀ.ਐਮ. ਦੀ ਯੋਗਸ਼ਾਲਾ ਦਾ ਸੰਚਾਲਨ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਬਣਾਉਣ ‘ਸੀਐੱਮ ਦੀ ਯੋਗਸ਼ਾਲਾ’ ਆਪਣੀ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਤੰਦਰੁਸਤ ਤੇ ਨਿਰੋਗ ਰਹਿਣ ਲਈ ਯੋਗ ਨਾਲ ਜੁੜਨ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸੀ.ਐਮ. ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਉਠਾਉਣ । ਲੋਕਾਂ ਨੂੰ ਹਰ ਰੋਜ਼ ਯੋਗ ਕਰਨ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਫ਼ਤ ਵਿੱਚ ਯੋਗ ਸਿਖਲਾਈ ਲੈਣ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ਉਤੇ ਲਾਗਇਨ ਕਰ ਸਕਦੇ ਹਨ। ਇਸੇ ਮੌਕੇ ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਨਿਰਮਲ ਸਿੰਘ ਨੇ ਕਿਹਾ ਕਿ ਹਰੇਕ ਯੋਗਸ਼ਾਲਾ ‘ਚ 20-25 ਜਾਂ ਇਸ ਤੋਂ ਵੀ ਵਧੇਰੇ ਲੋਕ ਯੋਗ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ‘ਤੇ ਸਵੇਰੇ 5 ਵਜੇ ਸ਼ੁਰੂ ਹੋ ਕੇ ਰਾਤ 8 ਵਜੇ ਤੱਕ ਚੱਲ ਰਹੀਆਂ ਯੋਗਸ਼ਾਲਾਵਾਂ ਚੱਲਦੀਆਂ ਹਨ, ਇਸ ਲਈ ਹਰੇਕ ਨਾਗਰਿਕ ਨੂੰ ਆਪਣੀ ਨੇੜਲੀ ਯੋਗਸ਼ਾਲਾ ਵਿਖੇ ਜਾ ਕੇ ਯੋਗ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ।