ਲੁਧਿਆਣਾ, 5 ਜਨਵਰੀ : ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਅੱਜ ਉਸ ਵੇਲੇ ਜੰਮ ਕੇ ਹੰਗਾਮਾ ਹੋਇਆ ਜਦੋਂ ਇੱਕ ਪਰਿਵਾਰ ਨੇ ਸਿਵਲ ਹਸਪਤਾਲ ਦੇ ਪ੍ਰਸ਼ਾਸ਼ਨ ਤੇ ਉਨ੍ਹਾਂ ਦੇ ਬੇਟੇ ਦੀ ਲਾਸ਼ ਨੂੰ ਵੇਚਣ ਦੇ ਇਲਜ਼ਾਮ ਲਗਾਏ। ਇਸ ਦੌਰਾਨ ਪਰਿਵਾਰ ਦੇ ਕੁਝ ਮੈਂਬਰਾਂ ਵੱਲੋਂ ਹਸਪਤਾਲ ਵਿੱਚ ਜੰਮ ਕੇ ਹੰਗਾਮਾ ਕੀਤਾ ਗਿਆ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਇਸ ਦੌਰਾਨ ਹਸਪਤਾਲ ਦੀ ਭੰਨਤੋੜ ਵੀ ਕੀਤੀ ਦਿੱਤੀ ਗਈ ਹੈ। ਇੱਥੋਂ ਤੱਕ ਕਿ ਕਈ ਡਾਕਟਰਾਂ ਨਾਲ ਵੀ ਬਦਸਲੂਕੀ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ। ਡਾਕਟਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਐਸਐਮਓ ਦੇ ਦਫ਼ਤਰ ਤੱਕ ਦੀ ਵੀ ਭੰਨਤੋੜ ਕੀਤੀ ਗਈ।ਸੂਚਨਾ ਮਿਲਦੇ ਹੀ ਏਡੀਸੀਪੀ ਜੰਗਲਾਤ ਰੁਪਿੰਦਰ, ਏਸੀਪੀ ਸੈਂਟਰਲ ਰਮਨਦੀਪ ਸਿੰਘ ਭੁੱਲਰ ਅਤੇ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਪਰਿਵਾਰਕ ਮੈਂਬਰਾਂ ਨੂੰ ਸ਼ਾਂਤ ਕੀਤਾ ਅਤੇ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ।