ਜਿਲ੍ਹਾ ਜੇਲ ਬਰਨਾਲਾ ਵਿਖੇ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ 

ਬਰਨਾਲਾ, 14 ਜੂਨ 2024 : ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਜੇਲ ਬਰਨਾਲਾ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਜੀ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋ੍ ਜਿਲ੍ਹਾ ਜੇਲ ਬਰਨਾਲਾ ਵਿਖੇ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੀ ਮਦਨ ਲਾਲ ਮਾਨਯੋਗ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋ੍ਹਂ ਮੈਡੀਕਲ ਚੈਕਅਪ ਕੈਂਪ ਦਾ ਜਾਇਜਾ ਲਿਆ ਗਿਆ। ਉਨ੍ਹਾਂ ਨੂੰ ਸ਼੍ਰੀ ਕੁਲਵਿੰਦਰ ਸਿੰਘ ਜੇਲ੍ਹ ਸੁਪਰਡੈਂਟ, ਸ਼੍ਰੀ ਆਦਰਸ਼ਪਾਲ ਸਿੰਘ ਤੂਰ ਡਿਪਟੀ ਸੁਪਰਡੈਂਟ ਅਤੇ ਡਾ. ਜਤਿਨ ਗਰਗ ਮੈਡੀਕਲ ਅਫ਼ਸਰ ਮੌਜੂਦ ਸਨ। ਇਸ ਮੈਡੀਕਲ ਚੈੱਕਅਪ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਮਦਨ ਲਾਲ ਮਾਨਯੋਗ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਜੀ ਨੇ ਦੱਸਿਆ ਕਿ ਇਸ ਮੈਡੀਕਲ ਚੈੱਕਅਪ ਕੈਂਪ ਵਿੱਚ ਡਾ. ਰਿਸ਼ੂ ਗਰਗ ਮੈਡੀਕਲ ਸਪੈਸਲਿਸਟ, ਡਾ. ਅੰਮ੍ਰਿਤਪਾਲ ਕੌਰ ਮੈਡੀਕਲ ਅਫ਼ਸਰ ਡੈਂਟਲ, ਡਾ. ਰਾਜ ਕੁਮਾਰ ਸਰਜਨ, ਡਾ. ਲਿਪਸੀ ਮੋਦੀ ਦਿਮਾਗ ਦੇ ਰੋਗਾ ਦੇ ਮਾਹਿਰ, ਡਾ. ਕਾਕੁਲ ਬਾਜਵਾ ਸਕਿਨ ਸਪੈਸਲਿਸਟ ਅਤੇ ਡਾ. ਗੁਰਸਾਗਰਦੀਪ ਸਿੰਘ ਸਿੱਧੂ ਆਰਥੋ ਪਹੁੰਚੇ ਅਤੇ ਉਨ੍ਹਾਂ ਵੱਲੋ੍ਹਂ 165 ਜੇਲ ਬੰਦੀਆਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ। ਸ਼੍ਰੀ ਮਦਨ ਲਾਲ ਮਾਨਯੋਗ ਸਕੱਤਰ ਜੀ ਨੇ ਦੱਸਿਆ ਜੇਲ੍ਹ ਬੰਦੀਆਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਮਹੀਨਾ ਜੁਲਾਈ 2024 ਅਤੇ ਅਗਸਤ 2024 ਵਿੱਚ ਦੋ ਹੋਰ ਮੈਡੀਕਲ ਚੈੱਕਅਪ ਕੈਂਪਾ ਦਾ ਆਯੋਜਨ ਕੀਤਾ ਜਾਵੇਗਾ ਅਤੇ ਲੋੜਵੰਦਾਂ ਨੂੰ ਦਵਾਈਆਂ ਵੀ ਮੁਹੱਈਆਂ ਕਰਵਾਈਆਂ ਜਾਣਗੀਆ।