ਫਰੀਦਕੋਟ 15 ਮਾਰਚ : ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਬੀ.ਐਡ ਕਾਲਜ ਵਿਖੇ ਕਾਨਫਰੰਸ ਹਾਲ ਉਸਾਰਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਕੰਮ ਦੀ ਪ੍ਰਵਾਨਗੀ ਅਧੀਨ ਸਕੱਤਰ ਉਚੇਰੀ ਸਿੱਖਿਆ ਮੰਤਰੀ ਵੱਲੋਂ ਨਿੱਜੀ ਦਖਲਅੰਦਾਜੀ ਉਪਰੰਤ ਪ੍ਰਾਪਤ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ, ਅਧਿਆਪਕਾਂ ਨੂੰ ਇਸ ਕਾਨਫਰੰਸ ਹਾਲ ਦੀ ਅਣਹੋਂਦ ਕਾਰਨ ਮੁਸ਼ਕਿਲਾਂ ਦਰਪੇਸ਼ ਆ ਰਹੀਆਂ ਸਨ। ਉਹਨਾਂ ਦੱਸਿਆ ਕਿ ਬੱਚਿਆਂ ਦੀ ਉਸਾਰੂ ਸੋਚ ਨੂੰ ਹੋਰ ਤਿੱਖਿਆਂ ਕਰਨ ਲਈ ਇਹ ਕਾਨਫਰੰਸ ਹਾਲ ਜਿੱਥੇ ਰੰਗਾ ਰੰਗ ਪ੍ਰੋਗਰਾਮ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗਾ ਉੱਥੇ ਨਾਲ ਹੀ ਵਿੱਦਿਆ ਦੇ ਪ੍ਰਸਾਰ ਲਈ ਸੈਮੀਨਾਰ ਕਰਵਾਉਣ ਅਤੇ ਹੋਰ ਬੈਠਕਾਂ ਕਰਵਾਉਣ ਲਈ ਵੀ ਸਹਾਈ ਸਿੱਧ ਹੋਵੇਗਾ। ਉਹਨਾਂ ਦੱਸਿਆ ਕਿ ਇਸ ਕਾਨਫਰੰਸ ਹਾਲ ਦਾ ਕੰਮ ਨੌ ਮਹੀਨੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ।