ਜ਼ਿਲ੍ਹਾ ਮੋਗਾ ਦੇ ਕਿਸਾਨਾਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ

  • ਕਿਸੇ ਵੀ ਜਿੰਮੀਦਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ

ਮੋਗਾ, 9 ਅਕਤੂਬਰ 2024 : ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਫ਼ਸਲ ਦੀ ਸਰਕਾਰੀ ਖਰੀਦ ਕੇਂਦਰਾਂ ਵਿੱਚ ਆਮਦ ਸ਼ੁਰੂ ਹੋ ਗਈ ਹੈ। ਕਿਸਾਨਾਂ ਨੂੰ ਵਾਢੀ ਅਤੇ ਫਸਲ ਨੂੰ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਆਦਿ ਦਾ ਸਾਹਮਣਾ ਨਾ ਕਰਨਾ ਪਵੇ, ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸੇ ਲੜੀ ਤਹਿਤ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ਤੇ ਹੱਲ ਕਰਨ ਲਈ ਜ਼ਿਲਾ ਦਫਤਰ ਖੁਰਾਕ ਸਿਵਲ ਸਪਲਾਈਜ਼, ਮੋਗਾ ਵਲੋਂ ਕੰਟਰੋਲ ਰੂਮ ਨੰਬਰ 01636-239935 ਸਥਾਪਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਜੇਕਰ ਕਿਸੇ ਵੀ ਜ਼ਿਮੀਦਾਰ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਇਸ ਨੰਬਰ ਤੇ ਕਾਲ ਕਰਕੇ ਮੋਕੇ ਤੇ ਹੀ ਹੱਲ ਕਰਵਾ ਸਕਦਾ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਮੰਡੀ ਵਿੱਚ ਸੁੱਕੀ ਅਤੇ ਸਾਫ਼ ਫ਼ਸਲ ਲਿਆਉਣਗੇ ਤਾਂ ਉਹਨਾਂ ਨੂੰ ਮੰਡੀ ਵਿੱਚ ਬਿਲਕੁਲ ਵੀ ਖੱਜਲ ਖੁਆਰ ਨਹੀਂ ਹੋਣਾ ਪਵੇਗਾ। 17 ਫੀਸਦੀ ਤੋਂ ਘੱਟ ਨਮੀ ਵਾਲੀ ਫਸਲ ਮੰਡੀਆਂ ਵਿੱਚ ਤੁਰੰਤ ਵਿਕੇਗੀ।