- ਬੰਦੀ ਸਿੰਘਾਂ ਦੀ ਰਿਹਾਈ ਲਈ ਬੂਟਾ ਸਿੰਘ ਬੁਰਜ ਗਿੱਲ ਦੀ ਅਗਵਾਈ ਵਿੱਚ ਹਜਾਰਾਂ ਕਿਸਾਨਾਂ ਮਜਦੂਰਾਂ ਭਰੀ ਹਾਜਰੀ
ਮਹਿਲ ਕਲਾਂ 15 ਫਰਵਰੀ (ਗੁਰਸੇਵਕ ਸਹੋਤਾ) ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਕੌਮੀ ਇਨਸਾਫ ਮੋਰਚਾ ਕਮੇਟੀ ਵੱਲੋਂ ਮੁਹਾਲੀ ਚੰਡੀਗੜ੍ਹ ਵਿਖੇ ਲਗਾਏ ਪੱਕੇ ਮੋਰਚੇ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਦਾ ਦੇ ਆਗੂਆਂ ਵੱਲੋਂ ਹਾਜਰੀ ਭਰੀ ਗਈ। ਕਿਸਾਨਾਂ ਦਾ ਵੱਡਾ ਕਾਫਲਾ ਪਿੰਡ ਛਾਪਾ ਤੋਂ ਕੌਮੀ ਇਨਸਾਫ ਮੋਰਚੇ ਲਈ ਰਵਾਨਾ ਹੋਇਆ। ਇਸ ਮੌਕੇ ਜੈਕਾਰਿਆਂ ਦੀ ਗੂੰਜ ਵਿੱਚ ਕਾਫਲੇ ਨੇ ਰਵਾਨਗੀ ਲਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਇਕਾਈ ਦੇ ਪ੍ਰਧਾਨ ਤਰਸੇਮ ਸਿੰਘ,ਮੀਤ ਪ੍ਰਧਾਨ ਜੱਗਾ ਸਿੰਘ ਛਾਪਾ ਅਤੇ ਖਜਾਨਚੀ ਜਸਵੰਤ ਸਿੰਘ ਸੋਹੀ ਨੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਹੱਕਾਂ ਲਈ ਲੜਨ ਵਾਲੇ ਹਨ। ਜਦੋਂ ਵੀ ਸਰਕਾਰਾਂ ਵੱਲੋਂ ਧੱਕੇਸਾਹੀ ਕੀਤੀ ਜਾਂਦੀ ਹੈ ਤਾਂ ਜੂਝਾਰੂ ਲੋਕ ਅੱਗੇ ਆਉਦੇ ਹਨ। ਜਿਸ ਦੀ ਮਿਸਾਲ ਦਿੱਲੀ ਵਿਖੇ ਲੱਗੇ ਪੱਕੇ ਮੋਰਚੇ ਤੋਂ ਮਿਲਦੀ ਹੈ। ਜਿੱਥੇ ਪੰਜਾਬ ਦੇ ਲੋਕਾਂ ਨੇ ਜਿੱਤ ਪ੍ਰਾਪਤ ਕੀਤੀ। ਉਹਨਾਂ ਦੱਸਿਆ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰ ਬੂਟਾ ਸਿੰਘ ਬੁਰਜ ਗਿੱਲ ਦੀ ਅਗਵਾਈ ਹੇਠ ਹਜਾਰਾਂ ਕਿਸਾਨਾਂ ਵੱਲੋਂ ਕੌਮੀ ਇਨਸਾਫ ਮੋਰਚੇ ਵਿੱਚ ਹਾਜਰੀ ਭਰੀ ਗਈ ਹੈ, ਜਦੋਂ ਤੱਕ ਜੇਲਾਂ ਵਿੱਚ ਸਜਾ ਪੂਰੀ ਕਰ ਚੁੱਕੇ ਸਿੰਘ ਨਹੀ ਛੱਡੇ ਜਾਂਦੇ ਉਦੋਂ ਤੱਕ ਜਥੇਬੰਦੀ ਮੋਰਚੇ ਦਾ ਡਟਕੇ ਸਾਥ ਦੇਵੇਗੀ। ਬੂਟਾ ਸਿੰਘ ਬੁਰਜ ਗਿੱਲ ਜੋ ਵੀ ਹੁਕਮ ਲਾਉਣਗੇ, ਉਹਨਾਂ ਤੇ ਅਮਲ ਕੀਤਾ ਜਾਵੇਗਾ। ਉਹਨਾਂ ਸਮੂਹ ਸਿੱਖ ਪਰਿਵਾਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਪੱਕੇ ਮੋਰਚੇ ਵਿੱਚ ਪਰਿਵਾਰਾਂ ਸਮੇਤ ਹਾਜਰੀ ਭਰਨ ਦੀ ਅਪੀਲ ਕੀਤੀ। ਇਸ ਮੌਕੇ ਕੋਰਾ ਸਿੰਘ,ਮੁਖਤਿਆਰ ਸਿੰਘ,ਪਿ੍ਥੀ ਸਿੰਘ,ਤਰਸੇਮ ਸਿੰਘ,ਗੁਰਮੇਲ ਸਿੰਘ,ਚੰਦ ਸਿੰਘ,ਪਰੇਮਜੀਤ ਸਿੰਘ,ਕਾਲਾ ਸਿੰਘ, ਜਗਰੂਪ ਸਿੰਘ ਅਤੇ ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।