ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਡੇਅਰੀ ਪਾਲਣ ਸਬੰਧੀ ਸਿਖਲਾਈ ਕੋਰਸ 2 ਅਗਸਤ ਤੋਂ ਸ਼ੁਰੂ

ਫ਼ਤਹਿਗੜ੍ਹ ਸਾਹਿਬ, 30 ਅਗਸਤ 2024 : ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਪਸ਼ੂ ਵਿਗਿਆਨ ਵਿਭਾਗ ਵੱਲੋਂ 02 ਅਗਸਤ ਤੋਂ 12 ਅਗਸਤ ਤੱਕ ਡੇਅਰੀ ਪਾਲਣ ਸਬੰਧੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਪਸ਼ੂਆਂ ਦੀਆਂ ਨਸਲਾਂ, ਪਸ਼ੂਆਂ ਲਈ ਵਾੜੇ ਦਾ ਉਚਾਰਣ, ਪਸ਼ੂਆਂ ਲਈ ਖੁਰਾਕ, ਪਸ਼ੂਆਂ ਦੀ ਸਾਂਭ ਸੰਭਾਲ, ਬਿਮਾਰੀਆਂ ਤੋਂ ਬਚਾਅ ਅਤੇ ਮੰਡੀਕਰਨ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਵੇਗੀ, ਜੋ ਕਿ ਸਿਖਿਆਰਥੀਆਂ ਲਈ ਲਾਹੇਵੰਦ ਸਾਬਤ ਹੋਵੇਗੀ।  ਉਨ੍ਹਾਂ ਦੱਸਿਆ ਕਿ ਇਸ ਕੋਰਸ ਵਿੱਚ ਭਾਗ ਲੈਣ ਦੇ ਚਾਹਵਾਨ ਸਿਖਿਆਰਥੀ 02 ਅਗਸਤ ਨੂੰ ਸਵੇਰੇ 09:00 ਵਜੇ ਕ੍ਰਿਸ਼ੀ ਵਿਗਿਆਨ ਕੇਂਦਰ ਸਮਸ਼ੇਰ ਨਗਰ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਇਸ ਕੋਰਸ ਦੇ ਅੰਤ ਵਿੱਚ ਸਿਖਿਆਰਥੀਆਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ।