ਲੁਧਿਆਣਾ, 16 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵਿਖੇ ਭਲਕੇ 17 ਮਾਰਚ ਨੂੰ ਮੈਗਾ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 13, 15 ਅਤੇ 17 ਮਾਰਚ ਨੂੰ ਲੱਗਣ ਵਾਲੇ ਰੋਜ਼ਗਾਰ ਮੇਲੇ ਦਾ ਕੱਲ੍ਹ ਅਖੀਰਲਾ ਦਿਨ ਹੈ। ਸ਼੍ਰੀ ਅਮਿਤ ਕੁਮਾਰ ਪੰਚਾਲ (ਆਈ.ਏ.ਐਸ.) ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਕਿਹਾ ਗਿਆ ਕਿ ਰਾਜ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੈਗਾ ਜੋਬ ਫੇਅਰ ਵਿੱਚ ਲੁਧਿਆਣਾ ਅਤੇ ਪੂਰੇ ਪੰਜਾਬ ਦੀਆਂ ਪ੍ਰਸਿੱਧ ਕੰਪਨੀਆਂ ਉਤਸਾਹ ਪੂਰਵਕ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਅਧਾਨ ਸਲਿਊਸ਼ਨ, ਸਪੋਰਟਕਿੰਗ, ਐਨ.ਆਈ.ਆਈ.ਟੀ., ਐਮਾਜਾਨ, ਟੈਕਨੋਵੇਵ ਸਲਿਊਸ਼ਨ, ਫਾਇਨਾਂਸ ਸੇਤੂ, ਐਸ.ਬੀ.ਲਾਈਫ, ਅਮਰ ਵਹੀਲ, ਜੀ.ਐਸ. ਰੈਡੀਟੈਕ ਪ੍ਰਾ: ਲਿਮਟਿਡ, ਪੀ.ਵੀ.ਆਰ. ਸਿਨੇਮਾ, ਵੀਰ ਹਨੂ ਸਿਕਿਉਰਿਟੀ, ਆਈ.ਸੀ.ਆਈ. ਬੈਂਕ, ਇਨੋਵ, ਫਲਿਪਕਾਰਟ, ਭਾਰਤੀ ਏਅਰਟੈਲ, ਪ੍ਰਾਮੈਰਿਕਾ ਲਾਈਫ ਇੰਸ਼ੋਰੈਂਸ, ਏ.ਕੇ.ਸੀ.ਐਮ. ਇੰਡਸਟਰੀਜ, ਐਕਸਿਸ ਬੈਂਕ, ਸੀ.ਐਸ.ਈ. ਸੈਂਟਰ ਆਦਿ ਕੰਪਨੀਆਂ ਭਾਗ ਲੈ ਰਹੀਆਂ ਹਨ। ਇਸ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, Graduation (BBA, BCA, B.com any other), Post Graduation (MBA/MCA any other), Any Skill Course ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ। ਇਸ ਮੇਲੇ ਵਿੱਚ ITIs, GNM, ANM, BSC Nursing, ਟੈਕਨੀਕਲ ਕੋਰਸ ਪਾਸ ਪ੍ਰਾਰਥੀਆਂ ਲਈ ਸਪੈਸ਼ਲ ਕੰਪਨੀਆਂ ਭਾਗ ਲੈ ਰਹੀਆ ਹਨ। ਜਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਕਿਹਾ ਕਿ ਇਸ ਮੇਲੇ ਵਿੱਚ ਵੱਧ ਤੋਂ ਵੱਧ ਭਾਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (2 ਜਾਂ 3 ਫੋਟੋ ਕਾਪੀਆਂ) ਲੈ ਕੇ ਪਹੁੰਚਣ ਅਤੇ ਮੈਗਾ ਜੋਬ ਫੇਅਰ ਵਿੱਚ ਰਜਿਸਟ੍ਰੇਸ਼ਨ ਵੀ ਕੀਤੀ ਜਾਏਗੀ। ਰਜਿਸਟ੍ਰੇਸ਼ਨ ਲਈ ਪ੍ਰਾਰਥੀਆਂ ਨੂੰ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਨ੍ਹਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ ਅਤੇ ਨਾਲ ਹੀ ਆਨਲਾਈਨ NCS ਪੋਰਟਲ 'ਤੇ ਵੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਯ 77400-01682 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।