ਡਿਪਟੀ ਕਮਿਸ਼ਨਰ ਵੱਲੋਂ ਮੁਹੱਰਮ (ਯੋਮ-ਏ-ਆਸ਼ੂਰਾ) ਮੌਕੇ 17 ਜੁਲਾਈ ਨੂੰ ਮਲੇਰਕੋਟਲਾ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

  • ਸਾਰੀਆਂ ਸਰਕਾਰੀ ਤੇ ਅਰਧ- ਸਰਕਾਰੀ ਸੰਸਥਾਵਾਂ, ਪ੍ਰਾਈਵੇਟ ਸਕੂਲ ਅਤੇ ਵਿੱਦਿਅਕ ਅਦਾਰੇ ਅਤੇ ਬੈਂਕ ਰਹਿਣਗੇ ਬੰਦ

ਮਾਲੇਰਕੋਟਲਾ 15 ਜੁਲਾਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਨੇ ਮੁਹੱਰਮ (ਯੋਮ-ਏ-ਅਸ਼ੂਰਾ) ਮੌਕੇ 17 ਜੁਲਾਈ  (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਜੁਲਾਈ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ/ਅਰਧ ਸਰਕਾਰੀ ਦਫ਼ਤਰ, ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਅਤੇ ਬੈਂਕ ਆਦਿ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਜਿਹਨਾਂ 'ਚ ਪਰੀਖਿਆਵਾਂ ਚੱਲ ਰਹੀਆਂ ਹਨ ਉਨ੍ਹਾਂ 'ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।