ਫਾਜ਼ਿਲਕਾ 22 ਅਗਸਤ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਵੱਲੋਂ ਰਾਈਟ ਟੂ ਬਿਜਨਿਸ ਐਕਟ 2020 ਅਧੀਨ ਜ਼ਿਲ੍ਹੇ ਵਿੱਚ ਇੱਕ ਹੋਰ ਨਵੇਂ ਉਦਯੋਗ ਦੀ ਸਥਾਪਤੀ ਲਈ ਇਨ ਪ੍ਰਿੰਸੀਪਲ ਦੀ ਪ੍ਰਵਾਨਗੀ ਦਿੱਤੀ ਗਈ ਤੇ ਹੁਣ ਯੂਨਿਟ ਆਪਣਾ ਕੰਮ ਤੁਰੰਤ ਸ਼ੁਰੂ ਕਰ ਸਕਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵੇਂ ਉਦਯੋਗ ਸਥਾਪਿਤ ਹੋਣ ਨਾਲ ਜਿਥੇ ਫਾਜ਼ਿਲਕਾ ਅੰਦਰ ਉਦਯੋਗਾਂ ਦੀ ਨਵੀਂ ਪ੍ਰਵਿਰਤੀ ਸ਼ੁਰੂ ਹੋਵੇਗੀ ਉਥੇ ਹੀ ਲੋਕਾਂ ਲਈ ਰੋਜ਼ਗਾਰ ਦੇ ਹੋਰ ਸਾਧਨ ਵੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਸ ਐਕਟ ਤਹਿਤ ਦਿੱਤੀ ਜਾਣ ਵਾਲੀ ਅਪਰੂਵਲ ਨਾਲ ਉਦਮੀ ਜਿਥੇ ਆਪਣਾ ਉਦਯੋਗ ਸਥਾਪਿਤ ਕਰਦੇ ਹਨ ਉਥੇ ਹੋਰਨਾਂ ਲਈ ਪ੍ਰੇਰਣਾ ਸਰੋਤ ਬਣਦੇ ਹਨ। ਉਨ੍ਹਾਂ ਹੋਰ ਉਦਮੀਆਂ ਨੁੰ ਨਵੇ-ਨਵੇ ਉਦਯੋਗ ਲਗਾਉਣ ਲਈ ਵੀ ਅਪੀਲ ਕੀਤੀ ਤਾਂ ਜੋ ਨੋਜਵਾਨਾਂ ਲਈ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਪੈਦਾ ਹੋ ਸਕਣ। ਜਨਰਲ ਮੈਨਜਰ ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਸ. ਜਸਵਿੰਦਰ ਪਾਲ ਸਿੰਘ ਨੇ ਕਿਹਾ ਕਿ ਰਾਈਟ ਟੂ ਬਿਜਨਿਸ ਐਕਟ 2020 ਅਧੀਨ ਪਹਿਲਾਂ ਉਦਮੀਆਂ ਨੂੰ ਜਿਥੇ ਸਿਰਫ ਨਵੇਂ ਉਦਯੋਗ ਲਗਾਉਣ ਦੀਆਂ ਪ੍ਰਵਾਨਗੀਆਂ ਦਿੱਤੀਆਂ ਜਾਂਦੀਆਂ ਹਨ, ਹੁਣ ਐਕਟ ਵਿਚ ਸੋਧ ਕਰਦਿਆਂ ਪਹਿਲਾਂ ਤੋਂ ਚੱਲ ਰਹੇ ਉਦਯੋਗਾਂ ਨੂੰ ਅਪ੍ਰਗੇਡ ਦੀ ਵੀ ਪ੍ਰਵਾਨਗੀ ਸ਼ਾਮਿਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਦਯੋਗ ਲਗਾਉਣ ਦੇ ਚਾਹਵਾਨ ਉਨ੍ਹਾਂ ਦੇ ਦਫਤਰ ਬਲਾਕ ਸੀ, ਕਮਰਾ ਨੰ. 205, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਫਤਰੀ ਕੰਮ ਵਾਲੇ ਦਿਨ ਸਵੇਰੇ 9 ਤੋਂ ਸਾਮ 5 ਵਜੇ ਤੱਕ ਸੰਪਰਕ ਕਰ ਸਕਦਾ ਹੈ।