- ਪੈਡਿੰਗ ਕੰਮਾਂ ਦੇ ਤੁਰੰਤ ਨਿਪਟਾਰੇ ਦੇ ਦਿੱਤੇ ਆਦੇਸ਼
ਫਰੀਦਕੋਟ 12 ਜੂਨ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ ਅਤੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਆਦਿ ਦੀ ਜਾਣਕਾਰੀ ਲੈਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ ਲਖਵਿੰਦਰ ਸਿੰਘ, ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ ਜੈਤੋ ਡਾ. ਨਿਰਮਲ ਓਸੇਪਚਨ , ਡੀ.ਆਰ.ਓ ਡਾ. ਅਜੀਤਪਾਲ ਸਿੰਘ ਚਹਿਲ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਵੱਖ ਵੱਖ ਕੰਮਾਂ ਜਿਵੇਂ ਕਿ ਫਸਲਾਂ/ਮਕਾਨਾਂ ਦੇ ਨੁਕਸਾਨ ਸਬੰਧੀ ਰਿਪਰੋਟ, ਗਿਰਦਾਵਰੀ, ਇੰਤਕਾਲ ਫੀਸ, ਰਿਕਾਰਡ ਫੀਸ, ਫੁੱਟਕਲ ਵਸੂਲੀਆਂ, ਰਜਿਸਟਰੀਆਂ,ਜਮ੍ਹਾਂ ਬੰਦੀਆਂ, ਅਦਾਲਤੀ ਕੇਸਾਂ, ਇੰਤਕਾਲ ਦੇ ਬਕਾਇਆ ਕੇਸਾਂ, ਚੌਂਕੀਦਾਰਾਂ ਵਸੂਲੀ, ਹੈਲਪ ਲਾਈਨ ਨੰਬਰ ਤੋਂ ਪ੍ਰਾਪਤ ਸ਼ਿਕਾਇਤਾਂ, ਸਟੈਂਪ ਡਿਊਟੀ ਸਮੇਤ ਵੱਖ ਵੱਖ ਪੈਡਿੰਗ ਕੇਸਾਂ ਦੇ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਦੇ ਤੁਰੰਤ ਨਿਪਟਾਰੇ ਲਈ ਕਦਮ ਚੁੱਕੇ ਜਾਣ ਅਤੇ ਇਨ੍ਹਾਂ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਇਸ ਮੌਕੇ ਸੇਵਾ ਕੇਂਦਰਾਂ, ਸਾਂਝ ਕੇਂਦਰਾਂ ਵਿੱਚ ਪੈਡਿੰਗ ਕੇਸਾਂ ਸਬੰਧੀ ਜਾਣਕਾਰੀ ਲਈ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਨਿਪਟਾਰੇ ਦੇ ਆਦੇਸ਼ ਦਿੱਤੇ।