ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਮੁੱਚੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਉਣ ਅਧਿਕਾਰੀ-ਡਾ ਪੱਲਵੀ
  • ਡਿਪਟੀ ਕਮਿਸ਼ਨਰ ਕੀਤੀ ਹਦਾਇਤ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਤਨਦੇਹੀ ਨਾਲ ਕੰਮ ਕਰਨ ਅਤੇ ਕੰਮ ਦੇ ਮਿਆਰ ਦਾ ਵਿਸ਼ੇਸ ਧਿਆਨ ਰੱਖਣ ਲਈ ਖੁਦ ਕਰਨ ਨਿਗਰਾਨੀ

ਮਾਲੇਰਕੋਟਲਾ 22 ਫਰਵਰੀ : ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ  ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਾਰੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਕੰਮਾਂ ਦੀ ਖ਼ੁਦ ਨਿਗਰਾਨੀ ਕਰਨ। ਜਿਹੜੇ ਕੰਮ ਅਜੇ ਤੱਕ ਕਿਸੇ ਵੀ ਕਾਰਨ ਸ਼ੁਰੂ ਨਹੀਂ ਹੋਏ ਉਨ੍ਹਾਂ ਨੂੰ ਤੁਰੰਤ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ । ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਕਿਸੇ ਵੀ ਕੰਮ ਵਿੱਚ ਦੇਰੀ ਤੇ ਢਿੱਲ ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਲਈ ਸਮੂਹ ਅਧਿਕਾਰੀ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਤਨਦੇਹੀ ਨਾਲ ਕੰਮ ਕਰਨ ਅਤੇ ਕੰਮ ਦੇ ਮਿਆਰ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਯੋਗ ਵਿਅਕਤੀਆਂ ਤੱਕ ਪਹੁੰਚੇ । ਉਨ੍ਹਾਂ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ 'ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ, ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ, ਕਾਰਜਕਾਰੀ ਇੰਜੀ.ਜਲ ਸਪਲਾਈ ਤੇ ਸੈਨੀਟੇਸ਼ਨ ਮਾਲੇਰਕੋਟਲਾ ਗੁਰਵਿੰਦਰ ਸਿੰਘ, ਕਾਰਜਕਾਰੀ ਇੰਜੀ. ਪੀ.ਐਸ.ਪੀ.ਸੀ.ਐਲ, ਮਾਲੇਰਕੋਟਲਾ ਹਰਵਿੰਦਰ ਸਿੰਘ, ਕਾਰਜ ਸਾਧਕ ਅਫਸਰ ਨਗਰ ਪੰਚਾਇਤ ਅਹਿਮਦਗੜ੍ਹ ਅਤੇ ਅਮਰਗੜ੍ਹ ਅਮਨਦੀਪ ਸਿੰਘ, ਕਾਰਜ ਸਾਧਕ ਅਫਸਰ, ਨਗਰ ਕੌਂਸਲ ਮਾਲੇਰਕੋਟਲਾ ਅਪਰਅਪਾਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਰੁਪਿੰਦਰ ਕੌਰ ।