ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਭਰ ’ਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ

  • ਅਧਿਕਾਰੀ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ : ਸੰਯਮ ਅਗਰਵਾਲ
  • ਐਮ.ਪੀ. ਲੈਂਡ ਸਕੀਮਾਂ ਦੇ ਜਿਹੜੇ ਕੰਮ ਕਿਸੇ ਕਾਰਨ ਕਰਕੇ ਸ਼ੁਰੂ ਨਹੀਂ ਹੋਏ, ਉਨ੍ਹਾਂ ਦੇ ਪੈਸੇ ਸਬੰਧਿਤ ਵਿਭਾਗ ਨੂੰ ਤੁਰੰਤ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ

ਮਾਲੇਰਕੋਟਲਾ 21 ਜੁਲਾਈ : ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਐਮ.ਪੀ. ਲੈਂਡ ਸਕੀਮਾਂ ਤਹਿਤ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗਰਾਂਟਾਂ ਦੀ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ ਕੀਤੀ ਗਈ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਮ ਜਨਤਾ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂਵਾਪਹਿਲ ਦੇ ਆਧਾਰ 'ਤੇ ਪ੍ਰਦਾਨ ਕਰਨ, ਤਾਂ ਜੋ ਹੇਠਲੇ ਪੱਧਰ ਤੱਕ ਲੋਕ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ।ਕੰਮਾਂ ’ਚ ਦੇਰੀ ਅਤੇ ਕਿਸੇ ਵੀ ਤਰ੍ਹਾਂ ਅਣਗਹਿਲੀ ਨਾ ਕੀਤੀ ਜਾਵੇ ਅਤੇ ਕੰਮ ਦੀ ਗੁਣਵੰਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ । ਉਨ੍ਹਾਂ ਹੋਰ ਕਿਹਾ ਕਿ ਕੰਮ ਦੀ ਗੁਣਵੰਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਇਸ ਮੌਕੇ ਉਨ੍ਹਾਂ ਮੀਟਿੰਗ ਦੌਰਾਨ ਗੈਰ ਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਵੀ ਆਦੇਸ਼ ਦਿੱਤੇ ਅਤੇ ਕਿਹਾ ਕਿ ਜੇਕਰ ਕੋਈ ਅਧਿਕਾਰੀ ਲੋਕ ਭਲਾਈ ਤੇ ਵਿਕਾਸ ਕਾਰਜਾਂ ਜਾ ਪ੍ਰਸ਼ਾਸਨਿਕ ਮੀਟਿੰਗਾਂ ਤੋਂ ਬਿਨਾਂ ਕਿਸੇ ਕਾਰਨ ਤੋਂ ਨਿਜਾਰਤ ਪਾਏ ਜਾਣਗੇ ਤਾਂ ਉਨ੍ਹਾਂ ਵਿਰੁੱਧ ਸਬੰਧਿਤ ਵਿਭਾਗ ਨੂੰ ਅਨੁਸ਼ਾਸਨਿਕ ਕਾਰਵਾਈ ਕਰਨ ਲਈ ਲਿਖ ਦਿੱਤਾ ਜਾਵੇਗਾ । ਉਨ੍ਹਾਂ ਜ਼ਿਲ੍ਹੇ ਦੇ ਸਮੁੱਚੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਹਾਜ਼ਰ ਰਹਿਣ ਅਤੇ ਮੁਕੰਮਲ ਰਿਕਾਰਡ ਨਾਲ ਲੈ ਕੇ ਆਉਣ । ਆਪਣੇ ਸਥਾਨ ਤੇ ਕੋਈ ਹੋਰ ਅਧਿਕਾਰੀ/ਕਰਮਚਾਰੀ ਭੇਜਣ ਤੋਂ ਗੁਰੇਜ਼ ਕਰਨ । ਡਿਪਟੀ ਕਮਿਸ਼ਨਰ ਨੇ ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਐਮ.ਪੀ. ਲੈਂਡ ਸਕੀਮਾਂ ਤਹਿਤ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲ ਜਾਰੀ ਰਾਸ਼ੀ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ ਹਿਤ ਨਿੱਜੀ ਤੌਰ 'ਤੇ ਚੱਲ ਰਹੇ ਕੰਮਾਂ ਦਾ ਨਰੀਖਣ ਕਰਨ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ ਅਤੇ ਜੋ ਕੰਮ ਅਧੂਰੇ ਹਨ ਅਤੇ ਕਿਸੇ ਵੀ ਕਾਰਨ ਕਰਕੇ ਅਜੇ ਤੱਕ ਮੁਕੰਮਲ ਨਹੀਂ ਹੋਏ ਸਬੰਧਿਤ ਵਿਭਾਗ ਦੇ ਅਧਿਕਾਰੀ ਉਨ੍ਹਾਂ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਮੁਕੰਮਲ ਕਰਵਾਉਣ ਨੂੰ ਤਰਜੀਹ ਦੇਣ । ਉਨ੍ਹਾਂ ਹੋਰ ਕਿਹਾ ਕਿ ਜਿਹੜੇ ਕੰਮ ਕਿਸੇ ਕਾਰਨ ਕਰਕੇ ਸ਼ੁਰੂ ਨਹੀਂ ਹੋਏ, ਉਨ੍ਹਾਂ ਦੇ ਪੈਸੇ ਸਬੰਧਿਤ ਵਿਭਾਗ ਨੂੰ ਤੁਰੰਤ ਜਮ੍ਹਾਂ ਕਰਵਾਏ ਜਾਣ ਤਾਂ ਜੋ ਵਿਭਾਗੀ ਉਪਚਾਰਿਕਤਾਵਾਂ ਮੁਕੰਮਲ ਕੀਤੀਆਂ ਜਾ ਸਕਣ ।
ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਲੋੜੀਂਦੇ ਪੈਂਡਿੰਗ ਦਸਤਾਵੇਜ਼ਾਂ ਦਾ ਵੀ ਜਾਇਜ਼ਾ ਲਿਆ  ਅਤੇ  ਹਦਾਇਤ ਕੀਤੀ ਕਿਵਿਕਾਸ ਕੰਮਾਂ ਲਈ ਜਾਰੀ ਕੀਤੇ ਫੰਡਾ ਦੀ ਉਚਿਤ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਮਿਥੇ ਸਮੇਂ 'ਚ ਮੁਕੰਮਲ ਕਰਨ ਲਈ ਕੰਮ 'ਚ ਤੇਜ਼ੀ ਲਿਆਉਣ|