ਫਾਜਿਲਕਾ, 25 ਅਪ੍ਰੈਲ : ਵਿੱਤੀ ਸਾਲ 2023-24 ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਕੰਮਾਂ ਦੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸੰਦੀਪ ਕੁਮਾਰ ਵੀ ਉਨ੍ਹਾਂ ਨਾਲ ਹਾਜਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਵਿਭਾਗਾਂ ਨੂੰ ਦਿਤੇ ਗਏ ਟੀਚਿਆਂ ਨੂੰ ਤਹਿ ਸਮੇ ਵਿੱਚ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਿਸ਼ਨ ਅਧੀਨ ਦਿੱਤੇ ਕੰਮ ਦਾ ਸਡਿਊਲ ਬਣਾਇਆ ਜਾਵੇ। ਸਡਿਊਲ ਮੁਤਾਬਕ ਕੰਮ ਦੀ ਵੰਡ ਕੀਤੀ ਜਾਵੇ। ਮਿਸ਼ਨ ਅਧੀਨ ਕੀਤੇ ਜਾਣ ਵਾਲੇ ਕੰਮਾਂ ਦੀ ਕਮੇਟੀ ਦਾ ਗਠਨ ਕੀਤਾ ਜਾਵੇ ਅਤੇ ਪ੍ਰਗਤੀ ਅਧੀਨ ਕੰਮ ਦੀ ਚੈਕਿੰਗ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਿੰਡਾਂ ਨੂੰ ਓ. ਡੀ.ਐਫ ਪਲੱਸ ਕਰਨ ਲਈ ਸਵੱਛਤਾ ਨਾਲ ਸਬੰਧਤ ਵੱਖ-ਵੱਖ ਕੰਮ, ਜਿਨ੍ਹਾਂ ਚ' ਨਿੱਜੀ ਪਖਾਨੇ, ਸੋਲਿਡ ਵੇਸਟ ਮੈਨੇਜਮੈਂਟ ਪ੍ਰਰਾਜੈਕਟ ਅਦਿ ਅਤੇ ਗਿੱਲੇ ਅਤੇ ਸੁੱਕੇ ਕੂੜੇ ਦਾ ਪ੍ਰਬੰਧਨ, ਲਿਕਿਉਡ ਵੇਸਟ ਮੈਨੇਜਮੈਂਟ ਤਹਿਤ ਤਰਲ ਕੂੜੇ ਦਾ ਪ੍ਰਬੰਧਨ, ਕਮਿਉਨਿਟੀ ਸੈਨੇਟਰੀ ਕੰਪਲੈਕਸ ਆਦਿ ਦੇ ਪ੍ਰਰਾਜੈਕਟ ਦੇ ਸਾਲ 2023-24 ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਦਿੱਤੇ ਗਏ ਟੀਚਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਸਾਲ 2022-23 ਵਿਖੇ ਪ੍ਰਾਪਤ ਕੀਤੇ ਟੀਚਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।