ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ ਦਾ ਸੱਦਾ

  • ਪਟਿਆਲਾ 'ਚ 207 ਥਾਵਾਂ 'ਤੇ ਚੱਲ ਰਹੀ ਹੈ 'ਸੀ.ਐਮ. ਦੀ ਯੋਗਸ਼ਾਲਾ'
  • ਮੁਫ਼ਤ ਯੋਗ ਸਿਖਲਾਈ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.xn--in-k8f2ivh/ ਲਾਗਇਨ ਕਰਨ ਲੋਕ

ਪਟਿਆਲਾ, 12 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੀ 'ਸੀ.ਐਮ. ਦੀ ਯੋਗਸ਼ਾਲਾ' ਦਾ ਲਾਭ ਲੈਣ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਇਹ ਇੱਕ ਅਹਿਮ ਉਪਰਾਲਾ ਹੈ। ਡਿਪਟੀ ਕਮਿਸ਼ਨਰ ਨੇ ਸੀ.ਐਮ. ਦੀ ਯੋਗਸ਼ਾਲਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਪਟਿਆਲਵੀਆਂ ਦੀ ਸਿਹਤ ਲਈ ਵਰਦਾਨ ਸਾਬਤ ਹੋਣ ਲੱਗੀ ਹੈ।ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ 207 ਥਾਵਾਂ 'ਤੇ ਸੀ.ਐਮ. ਦੀ ਯੋਗਸ਼ਾਲਾ ਚੱਲ ਰਹੀ ਹੈ, ਜਿਸ ਦਾ ਸਥਾਨਕ ਵਾਸੀਆਂ ਨੂੰ ਭਰਪੂਰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਸਮੇਤ ਰਾਜਪੁਰਾ, ਸਮਾਣਾ, ਪਾਤੜਾਂ, ਨਾਭਾ, ਭਾਦਸੋਂ, ਘੱਗਾ ਤੇ ਘਨੌਰ ਵਿਖੇ ਇਹ ਯੋਗਸ਼ਾਲਾਵਾ ਚੱਲ ਰਹੀਆਂ ਹਨ ਤੇ ਜਲਦੀ ਹੀ ਇਨ੍ਹਾਂ ਦੀ ਗਿਣਤੀ ਵਧਾ ਕੇ 216 ਕਰ ਦਿੱਤੀ ਜਾਵੇਗੀ। ਲੋਕਾਂ ਨੂੰ ਹਰ ਰੋਜ਼ ਯੋਗ ਕਰਨ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਫ਼ਤ ਵਿੱਚ ਯੋਗ ਸਿਖਲਾਈ ਲੈਣ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.inਉਤੇ ਲਾਗਇਨ ਕਰ ਸਕਦੇ ਹਨ। ਇਸੇ ਮੌਕੇ ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਭਾਰਤੀ ਭਾਵਨਾ ਨੇ ਕਿਹਾ ਕਿ ਹਰੇਕ ਯੋਗਸ਼ਾਲਾ 'ਚ 25 ਜਾਂ ਇਸ ਤੋਂ ਵੀ ਵਧੇਰੇ ਲੋਕ ਯੋਗ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ 'ਚ ਵੱਖ-ਵੱਖ ਥਾਵਾਂ 'ਤੇ ਸਵੇਰੇ 5 ਵਜੇ ਸ਼ੁਰੂ ਹੋ ਕੇ ਰਾਤ 8 ਵਜੇ ਤੱਕ ਚੱਲ ਰਹੀਆਂ ਯੋਗਸ਼ਾਲਾਵਾਂ ਚੱਲਦੀਆਂ ਹਨ, ਇਸ ਲਈ ਹਰੇਕ ਨਾਗਰਿਕ ਨੂੰ ਆਪਣੀ ਨੇੜਲੀ ਯੋਗਸ਼ਾਲਾ ਵਿਖੇ ਜਾ ਕੇ ਯੋਗ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ।